ਫਗਵਾੜਾ (ਜਲੋਟਾ)– ਇੰਟਕ ਯੂਨੀਅਨ ਕਾਂਗਰਸ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜੇ.ਸੀ.ਟੀ. ਮਿੱਲ ਫਗਵਾੜਾ ਦੇ ਕਮਿਊਨਿਟੀ ਹਾਲ ਵਿੱਚ ਹੋਈ। ਯੂਨੀਅਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਮੀਟਿੰਗ ਵਿੱਚ ਹਲਕਾ ਵਿਧਾਇਕ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਮੀਟਿੰਗ ਦੌਰਾਨ ਮਿੱਲ ਮਾਲਕਾਂ ਅਤੇ ਪ੍ਰਬੰਧਕਾਂ ਵੱਲੋਂ ਜੇ.ਸੀ.ਟੀ. ਮਿੱਲ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਸਮੇਤ ਵੱਖ-ਵੱਖ ਮੁੱਦਿਆਂ ’ਤੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਪ੍ਰਧਾਨ ਸੁਰਿੰਦਰ ਸ਼ਰਮਾ ਨੇ ਮਿੱਲ ਮਾਲਕਾਂ ਸਮੀਰ ਥਾਪਰ ਅਤੇ ਮੁਕਲਿਕਾ ਸਿਨਹਾ ਨੂੰ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਮਿੱਲ ਮਜ਼ਦੂਰਾਂ ਦੀਆਂ ਮੰਗਾਂ ਸਮੇਂ ਸਿਰ ਮੰਨੀਆਂ ਜਾਣ ਨਹੀਂ ਤਾਂ ਤਿੱਖਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮਿੱਲ ਮਾਲਕਾਂ ਨੇ ਜਲਦੀ ਹੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਨਾ ਦਿੱਤੇ ਤਾਂ ਪੰਜਾਬ ਭਰ ਦੀਆਂ ਇੰਟਕ ਯੂਨੀਅਨਾਂ ਦੇ ਵਰਕਰ ਅਤੇ ਅਧਿਕਾਰੀ ਮਿੱਲ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ।
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਟਕ ਕਾਂਗਰਸ ਪਾਰਟੀ ਦੀ ਮਜ਼ਬੂਤ ਇਕਾਈ ਹੈ। ਕਾਂਗਰਸ ਪਾਰਟੀ ਪਹਿਲਾਂ ਵੀ ਹਰ ਸੰਘਰਸ਼ ਵਿੱਚ ਸਹਿਯੋਗ ਦਿੰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਸਹਿਯੋਗ ਦਿੰਦੀ ਰਹੇਗੀ। ਉਨ੍ਹਾਂ ਮਿੱਲ ਕਾਮਿਆਂ ਦੀਆਂ ਮੰਗਾਂ ਨੂੰ ਬਿਲਕੁਲ ਜਾਇਜ਼ ਦੱਸਦਿਆਂ ਕਿਹਾ ਕਿ ਮਜ਼ਦੂਰਾਂ ਨੂੰ ਉਨ੍ਹਾਂ ਦਾ ਪਸੀਨਾ ਸੁੱਕਣ ਤੋਂ ਪਹਿਲਾਂ ਮਿਹਨਤ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਜੇ.ਸੀ.ਟੀ. ਮਿੱਲ ਦੇ ਮਜ਼ਦੂਰ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਸ ਮੌਕੇ ਯੂਨੀਅਨ ਦੀ ਫਗਵਾੜਾ ਸ਼ਾਖਾ ਦੇ ਪ੍ਰਧਾਨ ਧਰਮਿੰਦਰ, ਮੀਤ ਪ੍ਰਧਾਨ ਮੋਹਿਤ ਸ਼ਰਮਾ ਤੇ ਵਿਨੋਦ ਪਾਂਡੇ, ਸਕੱਤਰ ਸੁਜੀਤ ਕੁਮਾਰ ਤੋਂ ਇਲਾਵਾ ਹਨੀ, ਰਾਮ ਕ੍ਰਿਸ਼ਨ, ਰਮਨ, ਸੀਤਾ ਕੁਮਾਰੀ, ਸੁਨੀਤਾ ਰਾਣੀ, ਸੁਦੇਸ਼, ਕੇਵਲ ਸਿੰਘ, ਰਾਜੇਸ਼, ਸੁਨੀਲ, ਚੰਦਰ ਮੋਹਨ, ਸੁਰਿੰਦਰ ਸਿੰਘ ਸਮੇਤ ਪੰਜਾਬ ਭਰ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ- ਨਾਮਜ਼ਦਗੀ ਭਰਨ ਜਾਂਦੇ ਵਿਅਕਤੀ ਨੂੰ ਰਾਹ 'ਚ ਰੋਕ ਕੇ ਪਾੜੀ ਫਾਈਲ ਤੇ ਕੀਤੀ ਕੁੱਟਮਾਰ, 195 ਖ਼ਿਲਾਫ਼ ਮਾਮਲਾ ਦਰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਿੱਟੀ ਦੀ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਰਾਹ 'ਚ ਟੱਕਰਿਆ 'ਕਾਲ', ਵਿਅਕਤੀ ਨੇ ਧੌਣ ਵੱਢ ਕੇ ਉਤਾਰਿਆ ਮੌਤ ਦੇ ਘਾਟ
NEXT STORY