ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ 'ਚ ਬਣਨ ਵਾਲੇ ਲੰਗਰ 'ਤੇ ਵੱਡਾ ਫੈਸਲਾ ਲੈਂਦੇ ਹੋਏ ਇਸ 'ਤੇ ਸੂਬੇ ਵਲੋਂ ਲਾਇਆ ਜਾਣ ਵਾਲਾ ਜੀ. ਐੱਸ. ਟੀ. ਦਾ ਹਿੱਸਾ ਮੁਆਫ ਕਰ ਦਿੱਤਾ ਹੈ। ਕੈਪਟਨ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਸੂਬੇ ਵਲੋਂ ਜੀ. ਐੱਸ. ਟੀ. ਦਾ ਹਿੱਸਾ ਵਾਪਸ ਮੋੜ ਦਿੱਤਾ ਜਾਵੇਗਾ। ਕੈਪਟਨ ਦੇ ਇਸ ਫੈਸਲੇ ਦੀ ਸੁਖਪਾਲ ਖਹਿਰਾ ਸਮੇਤ ਸਭ ਮੈਂਬਰਾਂ ਨੇ ਸ਼ਲਾਘਾ ਕੀਤੀ। ਪੰਜਾਬ ਵਿਧਾਨ ਸਭਾ 'ਚ ਸਰਵ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਕੇਂਦਰ ਸਰਕਾਰ ਅਤੇ ਜੀ. ਐੱਸ. ਟੀ. ਕੌਂਸਲ ਨੂੰ ਵੀ ਅਪੀਲ ਕੀਤੀ ਜਾਵੇਗੀ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਦਾ ਜੀ. ਐੱਸ. ਟੀ. ਵੀ ਮੁਆਫ ਕੀਤਾ ਜਾਵੇ।
ਜੇਲ ਦੇ ਹਾਈ ਸਕਿਓਰਿਟੀ ਜ਼ੋਨ 'ਚ ਗੈਂਗਸਟਰਾਂ ਦੇ ਦੋ ਗਰੁੱਪ ਭਿੜੇ
NEXT STORY