ਅੰਮ੍ਰਿਤਸਰ (ਸੰਜੀਵ) : ਅੱਜ ਸਵੇਰੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਜੀ. ਟੀ. ਰੋਡ ਤੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਸਾਜਨਪ੍ਰੀਤ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਸਾਜਨਪ੍ਰੀਤ ਸਿੰਘ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਦੋਸ਼ ਹੈ ਕਿ ਸਾਜਨਪ੍ਰੀਤ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਸੀ ਅਤੇ ਉਸ ਨੇ ਅੱਤਵਾਦੀ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਪਾਕਿਸਤਾਨ ਤੋਂ ਆਏ ਡ੍ਰੋਨ ਨੂੰ ਨਸ਼ਟ ਕੀਤਾ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ 22 ਸਤੰਬਰ ਨੂੰ ਐੱਸ. ਐੱਸ. ਓ. ਸੀ. ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਭਾਰੀ ਮਾਤਰਾ 'ਚ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਹੋਈ ਪੁੱਛਗਿੱਛ ਦੌਰਾਨ ਅੱਤਵਾਦੀ ਮਾਨ ਸਿੰਘ, ਪੰਮਾ ਅੱਤਵਾਦੀ, ਸ਼ਿਵਦੀਪ ਸਿੰਘ ਤੇ ਇਕ ਹੋਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਇਨ੍ਹਾਂ ਅੱਤਵਾਦੀਆਂ ਤੋਂ ਹੋਈ ਪੁੱਛਗਿੱਛ ਦੌਰਾਨ ਸਾਜਨਪ੍ਰੀਤ ਦਾ ਨਾਮ ਸਾਹਮਣੇ ਆਉਣ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਸ ਵਲੋਂ ਸਾਜਨਪ੍ਰੀਤ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਬਜ਼ੁਰਗ ਦਿਵਸ 'ਤੇ ਪਟਿਆਲਾ ਪੁਲਸ ਦੀ ਨਿਵੇਕਲੀ ਪਹਿਲ (ਵੀਡੀਓ)
NEXT STORY