ਪਟਿਆਲਾ : ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਸੁੱਟਣ ਕਾਰਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਦਾਖ਼ਲ ਕਰਾਇਆ ਗਿਆ। ਹਸਪਤਾਲ 'ਚ ਜ਼ੇਰੇ ਇਲਾਜ ਡੱਲੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਅੱਗੇ ਨਾਲੋਂ ਠੀਕ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਆਗੂਆਂ ਨੇ ਫ਼ੈਸਲਾ ਲਿਆ ਸੀ ਕਿ ਉਹ ਅੰਦੋਲਨ ਦੌਰਾਨ ਸਭ ਤੋਂ ਅੱਗੇ ਰਹਿਣਗੇ ਅਤੇ ਨੌਜਵਾਨ ਪਿੱਛੇ ਰਹਿਣਗੇ ਤਾਂ ਜੋ ਕਿਸੇ ਬੱਚੇ ਦਾ ਨੁਕਸਾਨ ਨਾ ਹੋਵੇ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ Update, 27 ਫਰਵਰੀ ਤੱਕ ਜਾਰੀ ਹੋਈ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਸਾਡੇ ਨਾਲ ਗੱਲ ਕਰਨ ਪਰ ਉਹ ਤਾਂ ਹੰਝੂ ਗੈਸ ਦੇ ਗੋਲੇ ਸੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਕ-ਦੂਜੇ ਦਾ ਹੱਥ ਫੜ੍ਹ ਕੇ ਅੱਗੇ ਵੱਧ ਰਹੇ ਸੀ ਕਿ ਪੁਲਸ ਨੇ 4 ਗੋਲੇ ਸਾਡੇ ਮੂਹਰੇ ਸੁੱਟ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਕਿਸਾਨੀ ਅੰਦੋਲਨ ਨੂੰ ਹਿੰਸਕ ਅੰਦੋਲਨ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਇਲਾਕੇ 'ਚ ਹਰਿਆਣਾ ਸਰਕਾਰ ਨੇ ਸਾਡਾ ਨੌਜਵਾਨ ਮਾਰ ਦਿੱਤਾ ਅਤੇ 25-30 ਟਰੈਕਟਰ ਭੰਨ ਦਿੱਤੇ ਗਏ। ਡੱਲੇਵਾਲ ਨੇ ਕਿਹਾ ਕਿ ਹੁਣ ਪੂਰੇ ਦੇਸ਼ ਦੀ ਕਿਸਾਨ ਜਮਾਤ ਨੂੰ ਇਕੱਠੇ ਹੋਣ ਦੀ ਲੋੜ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰ ਸਰਕਾਰ ਆਪਣੇ ਆਪ ਟਿਕਾਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਹ ਅੰਦੋਲਨ ਜਿੱਤਾਂਗੇ ਅਤੇ ਸਰਕਾਰ ਦੀ ਇੰਨੀ ਹਿੰਮਤ ਨਹੀਂ ਹੈ ਕਿ ਸਾਨੂੰ ਹਰਾ ਦੇਵੇ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੌਰਾਨ 21 ਸਾਲਾ ਨੌਜਵਾਨ ਦੀ ਮੌਤ 'ਤੇ ਭੜਕੇ ਰਾਜਾ ਵੜਿੰਗ, ਆਖੀਆਂ ਵੱਡੀਆਂ ਗੱਲਾਂ (ਵੀਡੀਓ)
ਬੀਤੇ ਦਿਨ ਵਿਗੜੀ ਸੀ ਸਿਹਤ
ਦੱਸਣਯੋਗ ਹੈ ਕਿ ਹਰਿਆਣਾ ਪੁਲਸ ਵੱਲੋਂ ਵਰ੍ਹਾਏ ਜਾ ਰਹੇ ਅੱਥਰੂ ਗੈਸ ਦੇ ਗੋਲ਼ਿਆਂ 'ਚ ਜਦੋਂ ਕਿਸਾਨ ਆਗੂ ਕਿਸਾਨਾਂ ਦੀ ਅਗਵਾਈ ਕਰਦੇ ਹੋਏ ਅੱਗੇ ਵੱਧ ਰਹੇ ਸਨ ਤਾਂ ਹਰਿਆਣਾ ਪੁਲਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਗੋਲ਼ਿਆਂ ਕਾਰਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖ਼ਰਾਬ ਹੋ ਗਈ ਸੀ। ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਜ਼ਖ਼ਮੀ ਕਿਸਾਨਾਂ ਦਾ ਪਾਤੜਾਂ ਹਸਪਤਾਲ ਪੁੱਜ ਕੇ ਜਾਣਿਆ ਹਾਲ-ਚਾਲ
NEXT STORY