ਅੰਮ੍ਰਿਤਸਰ (ਛੀਨਾ) - ਅਕਾਲੀ ਦਲ ਬਾਦਲ ਦੇ ਵਰਕਰਾਂ 'ਤੇ ਸਿਆਸੀ ਰੰਜਿਸ਼ ਤਹਿਤ ਝੂਠੇ ਪੁਲਸ ਕੇਸ ਬਣਾ ਕੇ ਤਸ਼ੱਦਦ ਢਾਹੁਣ ਵਾਲੇ ਕਾਂਗਰਸੀ ਲੀਡਰਾਂ ਨੂੰ ਆਪਣੀਆਂ ਵਧੀਕੀਆਂ ਦਾ ਹਿਸਾਬ ਦੇਣਾ ਪਵੇਗਾ। ਇਹ ਵਿਚਾਰ ਪੰਜਾਬ ਦੇ ਸਾਬਕਾ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇ. ਦਿਲਬਾਗ ਸਿੰਘ ਵਡਾਲੀ ਤੇ ਜ਼ਿਲਾ ਅਕਾਲੀ ਜਥਾ ਬਾਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਸੀਨੀਅਰ ਆਗੂਆਂ ਨਾਲ ਪਾਰਟੀ ਗਤੀਵਿਧੀਆਂ ਸਬੰਧੀ ਵਿਚਾਰਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਪ੍ਰਗਟਾਏ।
ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰਾਂ ਦੇ ਇਸ਼ਾਰੇ 'ਤੇ ਅਕਾਲੀ ਵਰਕਰਾਂ ਨੂੰ ਬਿਨ੍ਹਾਂ ਵਜ੍ਹਾ ਤੰਗ-ਪ੍ਰੇਸ਼ਾਨ ਕਰਨ ਵਾਲੇ ਪੁਲਸ ਅਧਿਕਾਰੀਆਂ 'ਤੇ ਵੀ ਸਾਡੀ ਪੂਰੀ ਨਜ਼ਰ ਹੈ। ਸੂਬੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਸਰਕਾਰ ਦੇ ਲੀਡਰਾਂ ਨੂੰ ਸਿਆਸੀ ਕਿੜਾਂ ਕੱਢਣ ਦੀ ਬਜਾਏ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਸਰਕਾਰ ਹੁਣ ਤੱਕ ਹਰ ਵਾਅਦੇ ਨੂੰ ਪੂਰਾ ਕਰਨ 'ਚ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ 'ਚ ਲਾਅ ਐਂਡ ਆਰਡਰ ਦੀ ਸਥਿਤੀ ਵੀ ਬੇਹੱਦ ਵਿਗੜ ਚੁੱਕੀ ਹੈ, ਗੈਂਗਸਟਰ ਬੇਖੌਫ ਹੋ ਕੇ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਲੋਕਾਂ ਨੂੰ ਦਿਨ-ਦਿਹਾੜੇ ਲੁੱਟਿਆ ਤੇ ਮਾਰਿਆ ਜਾ ਰਿਹਾ ਹੈ ਪਰ ਸਰਕਾਰ ਬੇਵੱਸ ਹੋਈ ਚੁੱਪਚਾਪ ਤਮਾਸ਼ਾ ਦੇਖ ਰਹੀ ਹੈ। ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ 4 ਮਹੀਨਿਆਂ ਦੇ ਅੰਦਰ ਹੀ ਲੋਕਾਂ 'ਚ ਆਪਣਾ ਜਨ-ਆਧਾਰ ਗੁਆ ਬੈਠੀ ਹੈ ਤੇ ਜੇਕਰ ਅੱਜ ਹੀ ਪੰਜਾਬ 'ਚ ਦੁਬਾਰਾ ਵਿਧਾਨ ਸਭਾ ਦੀਆਂ ਚੋਣਾਂ ਹੋ ਜਾਣ ਤਾਂ ਕਾਂਗਰਸ ਨੂੰ ਇਕ ਵੀ ਸੀਟ ਨਸੀਬ ਹੋਣਾ ਮੁਸ਼ਕਿਲ ਹੈ। ਇਸ ਸਮੇਂ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ, ਆਰ. ਸੀ. ਯਾਦਵ ਤੇ ਹੋਰ ਵੀ ਆਗੂ ਹਾਜ਼ਰ ਸਨ।
ਆੜ੍ਹਤੀਆਂ 'ਤੇ ਟਰਾਂਸਪੋਰਟ ਦੀ ਜ਼ਿੰਮੇਵਾਰੀ ਨਾ ਪਾਈ ਜਾਵੇ : ਚੀਮਾ
NEXT STORY