ਬਟਾਲਾ, (ਬੇਰੀ)- ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਵੱਲੋਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਅਤੇ 110 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਕਿਲਾ ਲਾਲ ਸਿੰਘ ਅਮੋਲਕ ਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਅੱਡਾ ਸਰਵਾਲੀ ਵਿਖੇ ਨਾਕਾ ਲਾਇਆ ਹੋਇਆ ਸੀ ਕਿ ਸ਼ੱਕੀ ਹਾਲਤ 'ਚ ਆਉਂਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 110 ਨਸ਼ੀਲੀਆਂ ਗੋਲੀਆਂ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਨਾਲ ਕਾਬੂ ਕਰ ਲਿਆ ਹੈ। ਐੱਸ. ਐੱਚ. ਓ. ਅਮੋਲਕ ਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਚਰਨਜੀਤ ਸਿੰਘ ਉਰਫ ਸੋਨੂੰ ਪੁੱਤਰ ਕੁੰਨਣ ਸਿੰਘ ਵਾਸੀ ਅਕਰਪੁਰਾ ਵਜੋਂ ਹੋਈ ਹੈ ਅਤੇ ਇਸ ਵਿਰੁੱਧ ਥਾਣਾ ਕਿਲਾ ਲਾਲ ਸਿੰਘ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।
ਨਿਗਮ ਨੇ ਪਿਲਾਇਆ ਦੂਸ਼ਿਤ ਪਾਣੀ, ਡਾਇਰੀਆ ਨਾਲ ਬੱਚੇ ਦੀ ਮੌਤ
NEXT STORY