ਜਲੰਧਰ (ਮਹੇਸ਼) – ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਜਲੰਧਰ ਰੇਂਜ ਦੇ ਡੀ. ਐੱਸ. ਪੀ. ਇੰਦਰਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਏ. ਐੱਸ. ਆਈ. ਪਰਮਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਇਕ ਨਸ਼ਾ ਸਮੱਗਲਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ਵਿਚੋਂ 1 ਕਿਲੋ 504 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਐੱਸ. ਟੀ. ਐੱਫ. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਮੁਲਜ਼ਮ ਪੈਦਲ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਲਈ ਜਾ ਰਿਹਾ ਸੀ ਪਰ ਐੱਸ. ਟੀ. ਐੱਫ. ਦੀ ਟੀਮ ਨੇ ਉਸਨੂੰ ਰਸਤੇ ਵਿਚ ਹੀ ਜੀ. ਟੀ. ਰੋਡ ਪਿੰਡ ਮੱਲ੍ਹੀਆਂ ਤੋਂ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਲਵ ਪੁੱਤਰ ਕਰਮ ਸਿੰਘ ਨਿਵਾਸੀ ਪਿੰਡ ਏਕਲਗੱਡਾ ਥਾਣਾ ਵੈਰੋਵਾਲ ਜ਼ਿਲਾ ਤਰਨਤਾਰਨ ਦੇ ਰੂਪ ਵਿਚ ਹੋਈ ਹੈ। ਉਸ ਖ਼ਿਲਾਫ਼ ਥਾਣਾ ਐੱਸ. ਟੀ. ਐੱਫ. ਐੱਸ. ਏ. ਐੱਸ. ਨਗਰ (ਮੋਹਾਲੀ) ਵਿਚ ਐੱਨ. ਡੀ. ਪੀ. ਐੱਸ. ਐਕਟ ਅਧੀਨ 179 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਉਸ ਤੋਂ ਹੋਰ ਪੁੱਛਗਿੱਛ ਕਰਨ ਲਈ ਉਸਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਐੱਸ. ਟੀ. ਐੱਫ. ਵੱਲੋਂ ਮੁਲਜ਼ਮ ਦਾ ਪੁਰਾਣਾ ਕ੍ਰਿਮੀਨਲ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ 10ਵੀਂ ਪਾਸ ਮੁਲਜ਼ਮ ਮਜ਼ਦੂਰੀ ਕਰਦਾ ਸੀ ਅਤੇ ਬੇਰੋਜ਼ਗਾਰ ਹੋਣ ਕਾਰਨ 5-6 ਮਹੀਨੇ ਤੋਂ ਬੁਰੀ ਸੰਗਤ ਵਿਚ ਪੈ ਗਿਆ ਸੀ ਅਤੇ ਉਸਨੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ ਤਾਂ ਕਿ ਨਸ਼ੇ ਦੇ ਕਾਰੋਬਾਰ ਵਿਚ ਆਸਾਨ ਤਰੀਕੇ ਨਾਲ ਮੋਟੀ ਕਮਾਈ ਕਰ ਸਕੇ।
ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ
NEXT STORY