ਜਲੰਧਰ (ਮਹੇਸ਼)-ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਜਲੰਧਰ ਰੇਂਜ ਦੀ ਟੀਮ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੇ ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਲਾਕੇ ’ਚੋਂ 1 ਕਿੱਲੋ 10 ਗ੍ਰਾਮ ਹੈਰੋਇਨ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਟੀ. ਐੱਫ. ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਡੀ. ਐੱਸ. ਪੀ. ਯੋਗੇਸ਼ ਕੁਮਾਰ ਦੀ ਅਗਵਾਈ ਹੇਠ ਏ. ਐੱਸ. ਆਈ. ਪਰਮਿੰਦਰ ਸਿੰਘ ਵੱਲੋਂ ਦਕੋਹਾ ਜੀ. ਟੀ. ਰੋਡ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਸਵਿਫਟ ਡਿਜ਼ਾਇਰ ਕਾਰ ਨੰ. ਪੀ. ਬੀ. 07 ਏ. ਆਰ.0171 ਨੂੰ ਚੈਕਿੰਗ ਲਈ ਰੋਕਿਆ ਗਿਆ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ’ਚ ਬੱਚਿਆਂ ਦੀ ਤਸਕਰੀ ਦੇ ਸ਼ੱਕ ’ਚ 23 ਗ੍ਰਿਫ਼ਤਾਰ, ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ
ਇਸ ’ਚ ਸਵਾਰ ਨੇ ਆਪਣਾ ਨਾਂ ਗੁਰਵਿੰਦਰ ਸਿੰਘ ਮਨੀ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਥਾਣਾ ਸੁਭਾਨਪੁਰ ਕਪੂਰਥਲਾ ਦੱਸਿਆ। ਕਾਰ ਦੀ ਤਲਾਸ਼ੀ ਲੈਣ ’ਤੇ ਉਕਤ ਹੈਰੋਇਨ ਬਰਾਮਦ ਹੋਈ, ਜਿਸ ਨੂੰ ਐੱਸ. ਟੀ. ਐੱਫ. ਦੀ ਟੀਮ ਨੇ ਕਬਜ਼ੇ ’ਚ ਲੈ ਕੇ ਦੋਸ਼ੀ ਮਨੀ ਖਿਲਾਫ਼ ਐੱਸ. ਟੀ. ਐੱਫ. ਥਾਣਾ ਸਿਟੀ ਮੋਹਾਲੀ ’ਚ ਮਾਮਲਾ ਦਰਜ ਕੀਤਾ ਹੈ। ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਉਸ ਕੋਲੋਂ ਪੁੱਛਗਿੱਛ ਕਰ ਕੇ ਨਸ਼ਾ ਸਮੱਗਲਰਾਂ ’ਤੇ ਸ਼ਿਕੰਜਾ ਕੱਸਿਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ
ਏ. ਆਈ. ਜੀ. ਸਰੋਆ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਮਨੀ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਇਸ ਤੋਂ ਬਾਅਦ ਉਸ ਨੇ ਆਰਟ ਐਂਡ ਕ੍ਰਾਫਟ ’ਚ ਡਿਪਲੋਮਾ ਕੀਤਾ। ਕੋਈ ਚੰਗੀ ਨੌਕਰੀ ਨਾ ਮਿਲਣ ਕਾਰਨ ਉਸ ਨੇ ਹਲਵਾਈ ਦੀ ਦੁਕਾਨ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਪੁਲਸ ਉਸ ਦੀ ਕਾਰ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇਨ ਕਿਸੇ ਅਣਪਛਾਤੇ ਵਿਅਕਤੀ ਤੋਂ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਲੈ ਕੇ ਆਇਆ ਸੀ, ਜੋ ਉਸ ਨੇ ਅੱਗੇ ਕਿਸੇ ਨੂੰ ਸਪਲਾਈ ਕਰਨੀ ਸੀ।
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਚਾਅ ਕਾਰਜਾਂ ਲਈ ਕੈਬਨਿਟ ਮੰਤਰੀ ਜਿੰਪਾ ਖੁਦ ਮੈਦਾਨ ’ਚ ਉੱਤਰੇ
NEXT STORY