ਅੰਮ੍ਰਿਤਸਰ (ਸੁਮਿਤ ਖੰਨਾ) : ਲੁਧਿਆਣਾ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਨਸ਼ਿਆਂ 'ਤੇ ਕੀਤੇ ਗਏ ਸਟਿੰਗ ਆਪਰੇਸ਼ਨ ਤੋਂ ਬਾਅਦ ਹੁਣ ਅੰਮ੍ਰਿਤਸਰ ਵਿਚ ਨਸ਼ਿਆਂ ਦੀ ਪੋਲ ਖੋਲ੍ਹਦਾ ਸਟਿੰਗ ਆਪਰੇਸ਼ਨ ਉਜਾਗਰ ਹੋਇਆ ਹੈ। ਇਹ ਸਟਿੰਗ ਸੁਲਤਾਨਵਿੰਡ ਪਿੰਡ ਦਾ ਹੈ ਅਤੇ ਇਹ ਸਟਿੰਗ ਆਪਰੇਸ਼ਨ ਇਕ ਸਿੱਖ ਸੰਸਥਾ ਨੇ ਕੀਤਾ ਹੈ। ਸਟਿੰਗ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਨਸ਼ਾ ਤਸਕਰ ਗਲੀਆਂ 'ਚ ਸ਼ਰੇਆਮ ਨਸ਼ਾ ਵੇਚ ਰਹੇ ਹਨ ਤੇ ਉਨ੍ਹਾਂ 'ਚ ਕਾਨੂੰਨ ਤੇ ਪ੍ਰਸ਼ਾਸਨ ਦਾ ਥੋੜਾ ਡਰ ਵੀ ਨਜ਼ਰ ਨਹੀਂ ਆ ਰਿਹਾ।
ਲੋਕ ਭਲਾਈ ਸਮਾਜ ਸੇਵਾ ਸੰਸਥਾ ਇਸ ਪਿੰਡ 'ਚ ਨਸ਼ੇ ਦੇ ਮੁੱਦੇ ਨੂੰ ਚੁੱਕਦੀ ਆਈ ਹੈ, ਜਦੋਂ ਪੁਲਸ ਨਸ਼ਾ ਤਸਕਰਾਂ ਤੱਕ ਨਹੀਂ ਪਹੁੰਚ ਸਕੀ ਤਾਂ ਪੁਲਸ ਨੇ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਸੰਸਥਾ ਨਾਲ ਮਿਲ ਕੇ ਮੁਹਿੰਮ ਚਲਾਈ। ਅੱਜ ਇਸ ਸੰਸਥਾ ਵੱਲੋਂ ਨਸ਼ਿਆਂ ਖਿਲਾਫ ਝੰਡਾ ਚੁੱਕੇ ਜਾਣ ਦਾ ਹੀ ਨਤੀਜਾ ਹੈ ਕਿ ਪਿੰਡ ਦੇ ਕੁਝ ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ ਹਨ।
ਸਟਿੰਗ ਆਪਰੇਸ਼ਨ ਤੋਂ ਬਾਅਦ ਪੁਲਸ ਵੱਲੋਂ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਦੋ ਹੋਰ ਨੌਜਵਾਨਾਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਨੌਜਵਾਨਾਂ ਨੂੰ ਨਸ਼ੇ ਛੱਡਣ ਦੀ ਅਪੀਲ ਕੀਤੀ ਹੈ ਤੇ ਤਸਕਰਾਂ ਨੂੰ ਇਹ ਕੰਮ ਛੱਡਣ ਦੀ ਚਿਤਾਵਨੀ ਦਿੱਤੀ ਹੈ। ਸਿੱਖ ਸੰਸਥਾ ਵੱਲੋਂ ਪੁਲਸ ਨਾਲ ਮਿਲ ਕੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ ਪਰ ਸੂਬੇ ਦੀ ਜ਼ਿੰਮੇਵਾਰੀ ਲੈਣ ਵਾਲੇ ਲੀਡਰਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਬਿਆਨਬਾਜ਼ੀ ਛੱਡ ਕੇ ਜ਼ਮੀਨੀ ਪੱਧਰ 'ਤੇ ਇਸ ਕੋਹੜ ਨੂੰ ਖਤਮ ਕਰਨ ਦੇ ਯਤਨ ਕਰਨ।
Punjab Wrap Up : ਪੜ੍ਹੋ 6 ਅਪ੍ਰੈਲ ਦੀਆਂ ਪੰਜਾਬ ਦੀਆਂ ਖ਼ਾਸ ਖ਼ਬਰਾਂ
NEXT STORY