ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਗੈਂਗਸਟਰ ਜਗਦੀਪ ਸਿੰਘ ਉਰਫ਼ 'ਜੱਗੂ ਭਗਵਾਨਪੁਰੀਆ' ਦੀ ਪਤਨੀ ਅਮਨਦੀਪ ਕੌਰ ਪੰਜਾਬ ਦੇ ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਤੋਂ ਆਗਾਮੀ ਚੋਣ ਲੜਨ ਜਾ ਰਹੀ ਹੈ। ਅਮਰੀਕਾ ਵਿੱਚ ਡੈਂਟਲ ਦੀ ਪੜ੍ਹਾਈ ਅਤੇ ਉੱਥੋਂ ਦੀ ਜ਼ਿੰਦਗੀ ਛੱਡ ਕੇ ਪੰਜਾਬ ਪਰਤੀ ਅਮਨਦੀਪ ਕੌਰ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਸਰਫ਼ਕੋਟ ਵਿਖੇ 'ਜੱਗੂ ਭਗਵਾਨਪੁਰੀਆ ਟੀਮ' ਦੇ ਉਮੀਦਵਾਰ ਵਜੋਂ ਆਪਣੀ ਚੋਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ-ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ
ਅਮਨਦੀਪ ਕੌਰ ਨੇ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਦੀ "ਧੀ ਵੀ ਹੈ ਅਤੇ ਨੂੰਹ ਵੀ", ਇਸ ਲਈ ਆਪਣੇ ਹਲਕੇ ਦੀ ਸੇਵਾ ਕਰਨਾ ਉਸ ਦਾ ਨੈਤਿਕ ਫ਼ਰਜ਼ ਹੈ। ਆਪਣੇ ਪਤੀ ਉੱਤੇ ਲੱਗੇ ਗੈਂਗਸਟਰ ਦੇ ਠੱਪੇ 'ਤੇ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਦਾ ਨਾਂ ਜਗਦੀਪ ਸਿੰਘ ਅਠਵਾਲ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਪਤੀ 'ਤੇ ਲੱਗਿਆ ਗੈਂਗਸਟਰ ਦਾ ਟੈਗ ਖ਼ਤਮ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇੱਕ ਆਮ ਇਨਸਾਨ ਵਜੋਂ ਦੇਖਿਆ ਜਾਵੇ।
ਇਹ ਵੀ ਪੜ੍ਹੋ- ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ
ਅਮਨਦੀਪ ਕੌਰ ਦੱਸਿਆ ਕਿ ਉਨ੍ਹਾਂ ਦੀ ਟੀਮ ਚੇਅਰਪਰਸਨ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਪਿਛਲੇ 6 ਮਹੀਨਿਆਂ ਤੋਂ ਗਰੀਬ ਧੀਆਂ ਦੇ ਵਿਆਹ ਅਤੇ ਬੱਚਿਆਂ ਦੀ ਪੜ੍ਹਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੋਣ ਲੜਨਾ 100% ਤੈਅ ਹੈ । ਕਿਸੇ ਰਾਜਨੀਤਿਕ ਪਾਰਟੀ ਦੇ ਨਿਸ਼ਾਨ 'ਤੇ ਲੜਨਾ ਹੈ ਜਾਂ ਆਜ਼ਾਦ ਉਮੀਦਵਾਰ ਵਜੋਂ, ਇਸ ਦਾ ਅੰਤਿਮ ਫ਼ੈਸਲਾ ਉਨ੍ਹਾਂ ਦੀ ਟੀਮ ਅਤੇ ਚੇਅਰਪਰਸਨ ਰਾਜਵਿੰਦਰ ਕੌਰ ਲੈਣਗੇ ।
ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਇਸ ਦੌਰਾਨ ਅਮਨਦੀਪ ਕੌਰ ਨੇ ਕਿਹਾ ਕਿ ਸਰਹੱਦੀ ਖੇਤਰ ਹੋਣ ਕਰਕੇ ਡੇਰਾ ਬਾਬਾ ਨਾਨਕ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਦੀ ਘਾਟ ਹੈ। ਇਲਾਜ ਲਈ ਮਰੀਜ਼ਾਂ ਨੂੰ ਅੰਮ੍ਰਿਤਸਰ ਰੈਫ਼ਰ ਕਰਨਾ ਪੈਂਦਾ ਹੈ, ਜਦਕਿ ਹਲਕੇ ਵਿੱਚ ਵਿਸ਼ਵ ਪੱਧਰੀ ਹਸਪਤਾਲ ਅਤੇ ਸਕੂਲ-ਕਾਲਜ ਹੋਣੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਝੋਟਾ ਕਤਲਕਾਂਡ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ, ਸ਼ਹਿਰ ਦੇ ਚੱਪੇ-ਚੱਪੇ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
NEXT STORY