ਪਟਿਆਲਾ (ਬਲਜਿੰਦਰ) : ਸ਼ਹਿਰ ਦੀ ਲਹਿਲ ਕਾਲੋਨੀ ਦੇ ਰਹਿਣ ਵਾਲੇ ਨਵਲ ਅਰੋੜਾ ਪੁੱਤਰ ਅਸ਼ੋਕ ਕੁਮਾਰ ਨਾਲ ਆਣਪਛਾਤੇ ਵਿਅਕਤੀਆਂ ਨੇ ਸਟਾਕ ਮਾਰਕੀਟ ਵਿਚ ਪੈਸੇ ਲਗਾਉਣ ਦਾ ਝਾਂਸਾ ਦੇ ਕੇ 61 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਵਿਚ ਸਾਈਬਰ ਕ੍ਰਾਈਮ ਪਟਿਆਲਾ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਹੈ।
ਨਵਲ ਅਰੋੜਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਆਨ ਲਾਈਨ ਸੰਪਰਕ ਕਰ ਕੇ ਉਸ ਦੇ ਪੈਸੇ ਸਟਾਕ ਮਾਰਕੀਟ ਵਿਚ ਲਗਾਉਣ ਦਾ ਝਾਂਸਾ ਦੇ ਕੇ 61 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਲਈ ਮਸੀਹਾ ਬਣ ਕੇ ਬਹੁੜੇ ਵਿਧਾਇਕ ਦਿਆਲਪੁਰਾ
NEXT STORY