ਹਰੀਕੇ ਪੱਤਣ, (ਲਵਲੀ)- ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਵੱਲੋਂ ਚੋਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਹਰੀਕੇ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਣੇ ਕਾਬੂ ਕੀਤਾ। ਇਸ ਮੌਕੇ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਬੂਹ ਮੋੜ ਕੋਲੋਂ ਬਲਜਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਬਹਿਕ ਮਾੜੀਵਾਲਾ ਹਰੀਕੇ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ, ਜਦਕਿ ਉਸ ਦਾ ਦੂਸਰਾ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਜੱਸਾ ਸਿੰਘ ਚੌਕੀਦਾਰ ਵਾਸੀ ਬੂਹ ਮੌਕੇ ਤੋਂ ਫਰਾਰ ਹੋ ਗਿਆ। ਫੜੇ ਗਏ ਮੁਲਜ਼ਮ ਕੋਲੋਂ ਪੁੱਛਗਿੱਛ ਦੌਰਾਨ ਦੋ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਮੁਨਸ਼ੀ ਗੁਰਨਾਮ ਸਿੰਘ, ਏ. ਐੱਸ. ਆਈ. ਹਰਦਿਆਲ ਸਿੰਘ ਆਦਿ ਹਾਜ਼ਰ ਸਨ।
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ 4 ਗ੍ਰਿਫਤਾਰ, 2 ਫਰਾਰ
NEXT STORY