ਫਗਵਾੜਾ (ਜਲੋਟਾ) – ਜ਼ਿਲ੍ਹਾ ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੁਰਾ ਵੱਲੋਂ ਜ਼ਿਲ੍ਹੇ 'ਚ ਚੋਰ ਲੁਟੇਰਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਨੇ ਬੀਤੇ ਦਿਨੀਂ ਇੱਕ ਚੋਰ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਚ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਸੀ। ਇਸ ਸਬੰਧੀ ਜੱਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਐੱਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਦੌਰਾਨੇ ਪੁੱਛਗਿਛ ਦੋਸ਼ੀ ਚੋਰ ਵਿਨੋਦ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਮੁਹੱਲਾ ਹਦੀਆਬਾਦ ਥਾਣਾ ਸਤਨਾਮਪੁਰਾ ਫਗਵਾੜਾ ਪਾਸੋਂ ਚੋਰੀ ਕੀਤੇ ਗਏ 4 ਮੋਟਰਸਾਈਕਲ ਬਰਾਮਦ ਹੋਏ ਹਨ।
ਉਨ੍ਹਾਂ ਦੱਸਿਆ ਕਿ ਦੋਸ਼ੀ ਵਿਨੋਦ ਕੁਮਾਰ ਨੂੰ ਮਾਨਯੋਗ ਅਦਾਲਤ ਪੇਸ਼ ਕਰ 2 ਦਿਨਾਂ ਦੇ ਪੁਲਸ ਰਿਮਾਂਡ ਤੇ ਹਾਸਿਲ ਕੀਤਾ ਗਿਆ ਹੈ। ਐੱਸ.ਪੀ. ਭੱਟੀ ਨੇ ਦੱਸਿਆ ਕਿ ਆਰੋਪੀ ਵਿਨੋਦ ਤੋਂ ਪੁਲਸ ਵੱਲੋਂ ਸਖਤੀ ਨਾਲ ਪੁੱਛਕਿਛ ਕੀਤੀ ਜਾ ਰਹੀ ਹੈ। ਦੌਰਾਨੇ ਪੁੱਛਗਿਛ ਇਸ ਤੋਂ ਹੋਰ ਸਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਸ ਜਾਂਚ ਜਾਰੀ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਭਲਕੇ ਸੰਭਾਲਣਗੇ ਸੇਵਾ
NEXT STORY