ਅਜਨਾਲਾ, (ਰਮਨਦੀਪ)- ਬੀਤੀ ਰਾਤ ਚੋਰਾਂ ਵੱਲੋਂ ਸ਼ਹਿਰ ਦੇ ਮੁਹੱਲਾ ਗੋਪਾਲ ਨਗਰ ਵਿਖੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਸੋਨੇ ਦੇ ਗਹਿਣੇ, ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਸ ਵਾਰਦਾਤ ਸਬੰਧੀ ਸੁਖਚਰਨ ਸਿੰਘ ਵਾਸੀ ਗੋਪਾਲ ਨਗਰ ਅਜਨਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਕੱਲ ਵਿਆਹ ਗਏ ਹੋਏ ਸਨ ਤੇ ਜਦ ਅੱਜ ਸਵੇਰੇ ਆ ਕੇ ਦੇਖਿਆ ਤਾਂ ਘਰ ਦੇ ਦਰਵਾਜ਼ੇ ਖੁੱਲ੍ਹੇ ਹੋਏ ਸਨ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਚੋਰ ਉਨ੍ਹਾਂ ਦੇ ਘਰੋਂ ਕਰੀਬ 25 ਤੋਲੇ ਸੋਨੇ ਦੇ ਗਹਿਣੇ, 1 ਲੱਖ 20 ਹਜ਼ਾਰ ਰੁਪਏ ਦੀ ਨਕਦੀ, 50 ਇੰਚੀ ਐੱਲ. ਈ. ਡੀ., ਘੜੀਆਂ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰਾਂ ਵੱਲੋਂ ਘਰ ਦੀ ਪੂਰੀ ਫਰੋਲਾ-ਫਰਾਲੀ ਕੀਤੀ ਗਈ ਸੀ ਅਤੇ ਜੋ ਵੀ ਸਾਮਾਨ ਹੱਥ ਆਇਆ ਉਹ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਚੋਰੀ ਦੀ ਇਸ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੀ ਪੁਲਸ ਪਾਰਟੀ ਨੇ ਘਟਨਾ ਸਥਾਨ 'ਤੇ ਪੁੱਜ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।
ਬੈਂਗਲੁਰੂ ਨਾਲ ਸਬੰਧਤ ਗਿਰੋਹ ਨਾਲ ਜੁੜੇ ਹਨ ਜ਼ਿਲੇ ਦੇ ਕਈ ਕਬੂਤਰਬਾਜ਼ਾਂ ਦੇ ਤਾਰ
NEXT STORY