ਬੁਢਲਾਡਾ (ਬਾਸਲ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਅਤੇ ਲਖਮੀਮਪੁਰ ਖੀਰੀ ਵਿੱਚ ਵਾਪਰੇ ਹਾਦਸੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਧਰਨਾ ਲਾ ਕੇ ਰੇਲਾਂ ਨੂੰ ਰੋਕਿਆ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲ ਮਾਮਲੇ ’ਚ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ, ਜੋ ਅੱਜ ਸਵੇਰੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਚੱਲੇਗਾ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਵਿਚ ਟਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’
ਉਨ੍ਹਾ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਇਨਸਾਫ਼ ਦਿਵਾਉਣ ਲਈ ਅੰਦੋਲਨ ਕਰਕੇ ਭਾਜਪਾ ਸਰਕਾਰ ਦੀਆਂ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕੇਂਦਰ ਦੀ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆ ਦੇ ਹੱਕ ਵਿੱਚ ਹੈ ਅਤੇ ਕਿਸਾਨ ਅਤੇ ਲੋਕ ਵਿਰੋਧੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਸਰਕਾਰ ਲਗਾਤਾਰ ਤਸ਼ਦਦ ਢਾਹ ਰਹੀ ਹੈ, ਜੋ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਲਖਮੀਰਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਅਤੇ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਕਿਸਾਨ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਦਮ ਲੈਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)
ਦੱਸ ਦੇਈਏ ਕਿ ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਏ.ਐੱਸ.ਪੀ. ਮਨਿੰਦਰ ਸਿੰਘ ਅਤੇ ਪੂਰੀ ਪੁਲਸ ਫੋਰਸ ਮੌਜੂਦ ਸੀ, ਜਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਜੂਦ ਹੈ, ਤਾਂਕਿ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਉਸ ਨੂੰ ਮੌਕੇ ’ਤੇ ਕਾਬੂ ਕੀਤਾ ਜਾ ਸਕੇ। ਇਸ ਮੌਕੇ ਹਾਜ਼ਰ ਕਿਸਾਨਾਂ ਲਈ ਲੰਗਰ ਚਾਹ ਅਤੇ ਪਾਣੀ ਦਾ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੁਖਤਾ ਪ੍ਰਬੰਧ ਕੀਤਾ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ - ਪੁੰਛ 'ਚ ਸ਼ਹੀਦ ਹੋਏ ਗੱਜਣ ਸਿੰਘ ਦੀ ਸ਼ਹਾਦਤ ਤੋਂ ਅਣਜਾਣ ਹੈ ਪਤਨੀ, ਫਰਵਰੀ ਮਹੀਨੇ ਹੋਇਆ ਸੀ ਵਿਆਹ (ਤਸਵੀਰਾਂ)
ਰੇਲ ਰੋਕੋ ਅੰਦੋਲਨ ਤਹਿਤ ਨਵਾਂਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਦਿੱਤਾ ਧਰਨਾ
NEXT STORY