ਲੁਧਿਆਣਾ (ਖੁਰਾਣਾ) : ਸ਼ਨੀਵਾਰ ਦੇਰ ਰਾਤ ਪੰਜਾਬ ’ਚ ਆਏ ਹਨੇਰੀ-ਤੂਫਾਨ ਦੇ ਭਿਆਨਕ ਦ੍ਰਿਸ਼ ਹੁਣ ਤੱਕ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਕੁਦਰਤ ਵਲੋਂ ਮਚਾਈ ਗਈ ਤਬਾਹੀ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਹੋਇਆ ਹੈ। ਬਿਜਲੀ ਸਪਲਾਈ ਨੂੰ ਲੈ ਕੇ ਕਈ ਇਲਾਕਿਆਂ ’ਚ ਸਥਿਤੀ ਅਜੇ ਵੀ ਪੂਰੀ ਤਰ੍ਹਾਂ ਸੁਧਰੀ ਨਹੀਂ ਹੈ, ਖਾਸ ਕਰਕੇ ਪੇਂਡੂ ਇਲਾਕਿਆਂ ’ਚ ਬਿਜਲੀ ਸਪਲਾਈ ਦਾ ਸੰਕਟ ਅਜੇ ਵੀ ਬਣਿਆ ਹੋਇਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਲੁਧਿਆਣਾ ਸ਼ਹਿਰ ਨਾਲ ਸਬੰਧਤ 9 ਵੱਖ-ਵੱਖ ਡਿਵੀਜ਼ਨਾਂ ’ਚ ਕੁਦਰਤ ਦੇ ਕਹਿਰ ਨੇ 700 ਖੰਭੇ, 183 ਟ੍ਰਰਾਂਸਫਾਰਮਰਾਂ ਅਤੇ 6 ਕਿਲੋਮੀਟਰ ਤੱਕ ਲਾਈਨਾਂ ਦੇ ਜਾਲ ਨੂੰ ਬੁਰੀ ਤਰ੍ਹਾਂ ਨਾਲ ਨੁਕਸਾਨ ਪਹੁੰਚਾਇਆ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
ਸ਼ਨੀਵਾਰ ਦੇਰ ਸ਼ਾਮ ਸ਼ੁਰੂ ਹੋਏ ਅਚਾਨਕ ਹਨੇਰੀ, ਤੂਫਾਨ ਕਾਰਨ ਸਭ ਤੋਂ ਵੱਧ ਨੁਕਸਾਨ ਸ਼ਹਿਰ ਦੇ ਬਾਹਰੀ ਅਤੇ ਪੇਂਡੂ ਖੇਤਰਾਂ ’ਚ ਹੋਇਆ ਹੈ, ਜਿਥੇ ਬਿਜਲੀ ਦੇ ਖੰਭੇ ਅਤੇ ਟਰਾਂਸਫਾਰਮਰ ਤੇਜ਼ ਰਫ਼ਤਾਰ ਤੂਫਾਨ ਕਾਰਨ ਤਾਸ਼ ਦੇ ਪੱਤਿਆਂ ਵਾਂਗ ਸੜਕਾਂ ਅਤੇ ਖੇਤਾਂ ’ਚ ਖਿੰਡੇ ਹੋਏ ਸਨ। ਉਥੇ ਇਲਾਕੇ ’ਚ ਲੱਗੇ ਵੱਡੇ-ਵੱਡੇ ਦਰੱਖਤ ਵੀ ਟੁੱਟ ਕੇ ਬਿਜਲੀ ਦੀਆਂ ਤਾਰਾਂ ’ਤੇ ਡਿੱਗ ਪਏ, ਜਿਸ ਕਾਰਨ ਪਾਵਰਕਾਮ ਵਿਭਾਗ ਨੂੰ 3 ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ।
ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਸ਼ਹਿਰ ਦੇ ਸਾਰੇ ਖੇਤਰਾਂ ’ਚ ਬਿਜਲੀ ਸਪਲਾਈ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਹੈ, ਜਦੋਂ ਕਿ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਪੇਂਡੂ ਖੇਤਰਾਂ ’ਚ ਪਾਵਰਕਾਮ ਦੀਆਂ ਟੀਮਾਂ ਜੰਗੀ ਪੱਧਰ ’ਤੇ ਕੰਮ ਕਰ ਰਹੀਆਂ ਹਨ। ਇਕ ਸਵਾਲ ਦੇ ਜਵਾਬ ਵਿਚ ਹਾਂਸ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਆਏ ਭਾਰੀ ਤੂਫਾਨ ਦੇ ਕੁਝ ਘੰਟਿਆਂ ਬਾਅਦ ਹੀ ਸ਼ਹਿਰ ਦੇ ਜ਼ਿਆਦਾਤਾਰ ਇਲਾਕਿਆਂ ’ਚ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ, ਜਦਕਿ ਬਾਕੀ ਪ੍ਰਭਾਵਿਤ ਇਲਾਕਿਆਂ ’ਚ ਪਾਵਰਕਾਮ ਦੀਆਂ ਟੀਮਾਂ ਸੜਕਾਂ ’ਤੇ ਡਟੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੀ. ਐੱਸ. ਪੀ. ਸੀ. ਐੱਲ. ਦਾ ਐੱਸ. ਡੀ. ਓ. ਗ੍ਰਿਫ਼ਤਾਰ, ਕਾਰਾ ਜਾਣ ਨਹੀਂ ਹੋਵੇਗਾ ਯਕੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਸੀਨੀਅਰ ਅਫ਼ਸਰਾਂ ਦੇ ਤਬਾਦਲੇ
NEXT STORY