ਨੈਸ਼ਨਲ ਡੈਸਕ (ਏਜੰਸੀ)- ਮੌਸਮ ਵਿਗਿਆਨ ਵਿਭਾਗ (IMD) ਨੇ 10 ਅਤੇ 11 ਅਕਤੂਬਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਇਲਾਕਿਆਂ 'ਚ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ, ਜਦੋਂ ਕਿ 14 ਅਕਤੂਬਰ ਤੱਕ ਉੱਤਰਾਖੰਡ ਅਤੇ ਕਈ ਦੱਖਣੀ ਰਾਜਾਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।
ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਆਪਣੇ ਨਵੀਨਤਮ "ਆਲ ਇੰਡੀਆ ਵੈਦਰ ਸਮਰੀ ਐਂਡ ਫੋਰਕਾਸ ਬੁਲੇਟਿਨ" 'ਚ ਮੌਸਮ ਵਿਭਾਗ ਨੇ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ 'ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਖੇਤੀਬਾੜੀ ਗਤੀਵਿਧੀਆਂ ਅਤੇ ਬਾਹਰੀ ਗਤੀਵਿਧੀਆਂ 'ਚ ਵਿਘਨ ਪੈਣ ਦੀ ਚਿੰਤਾ ਵਧ ਗਈ ਹੈ। ਇਹ ਚੇਤਾਵਨੀ ਉੱਤਰੀ ਪਾਕਿਸਤਾਨ ਅਤੇ ਉਸ ਨਾਲ ਲੱਗਦੇ ਖੇਤਰਾਂ 'ਚ ਬਣੇ 'ਵੈਸਟਰਨ ਡਿਸਟਰਬੈਂਸ' (ਪੱਛਮੀ ਗੜਬੜ) ਅਤੇ ਹਰਿਆਣਾ ਤੇ ਗੁਆਂਢੀ ਉੱਤਰ-ਪੱਛਮੀ ਉੱਤਰ ਪ੍ਰਦੇਸ਼ 'ਚ ਬਣੇ ਉੱਪਰੀ ਹਵਾਵਾਂ 'ਚ ਚੱਕਰਵਾਤੀ ਸਰਕੂਲੇਸ਼ਨ ਕਾਰਨ ਜਾਰੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
NEXT STORY