ਚੰਡੀਗੜ੍ਹ : ਪੰਜਾਬ 'ਚ ਅੱਜ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਪੂਰੇ ਸੂਬੇ 'ਚ ਅੱਜ ਮੀਂਹ ਦੇ ਨਾਲ-ਨਾਲ ਬਿਜਲੀ ਗਰਜਣ ਅਤੇ ਤੇਜ਼ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ 7 ਤਾਰੀਖ਼ ਤੋਂ ਲੈ ਕੇ 9 ਤਾਰੀਖ਼ ਤੱਕ ਸੂਬੇ 'ਚ ਮੌਸਮ ਖ਼ਰਾਬ ਰਹੇਗਾ। ਇਸ ਦੌਰਾਨ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ, ਗਰਜ-ਤੂਫ਼ਾਨ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ ਕੀ ਹੋਇਆ
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ 'ਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ 'ਚ ਲੋਕਾਂ ਨੂੰ ਤੂਫ਼ਾਨ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਇਸੇ ਤਰ੍ਹਾਂ 8 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
ਇਨ੍ਹਾਂ ਜ਼ਿਲ੍ਹਿਆਂ 'ਚ ਗਰਜ ਅਤੇ ਚਮਕ ਨਾਲ ਤੇਜ਼ ਹਵਾਵਾਂ (40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਘੱਟ ਹੋ ਗਿਆ ਹੈ, ਜੋ ਕਿ ਆਮ ਦੇ ਨੇੜੇ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ ਸੀ, ਹਾਲਾਂਕਿ 12 ਅਕਤੂਬਰ ਤੋਂ ਬਾਅਦ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ ਲੱਗਣਗੇ ਵਿਸ਼ੇਸ਼ ਕੈਂਪ
NEXT STORY