ਅੰਮ੍ਰਿਤਸਰ, (ਰਮਨ): ਅੰਮ੍ਰਿਤਸਰ ਵਿੱਚ ਵੀਰਵਾਰ ਸ਼ਾਮ ਨੂੰ ਅਚਾਨਕ ਆਏ ਭਿਆਨਕ ਤੂਫ਼ਾਨ ਅਤੇ ਉਸ ਤੋਂ ਬਾਅਦ ਸ਼ੁਰੂ ਹੋਏ ਤੇਜ਼ ਮੀਂਹ ਨੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਤੇਜ਼ ਹਵਾਵਾਂ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਦਰੱਖਤ ਜੜ੍ਹਾਂ ਸਮੇਤ ਉਖੜ ਗਏ ਅਤੇ ਸੜਕਾਂ 'ਤੇ ਡਿੱਗ ਪਏ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ। ਤੂਫ਼ਾਨ ਦੀ ਤੀਬਰਤਾ ਕਾਰਨ ਕਈ ਥਾਵਾਂ 'ਤੇ ਬਿਜਲੀ ਦੀਆਂ ਤਾਰਾਂ ਤੇ ਖੰਭਿਆਂ ਨੂੰ ਵੀ ਨੁਕਸਾਨ ਪੁੱਜਣ ਦੀਆਂ ਸੂਚਨਾਵਾਂ ਮਿਲੀਆਂ, ਜਿਸ ਨਾਲ ਕੁਝ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੀ। ਅਚਾਨਕ ਬਦਲੇ ਮੌਸਮ ਕਾਰਨ ਲੋਕਾਂ ਨੂੰ ਸੁਰੱਖਿਅਤ ਥਾਵਾਂ ਦਾ ਰੁਖ ਕਰਨਾ ਪਿਆ। ਤੂਫ਼ਾਨ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣਿਆ ਰਿਹਾ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਅਤੇ ਦਰੱਖਤਾਂ ਜਾਂ ਬਿਜਲੀ ਦੀਆਂ ਤਾਰਾਂ ਦੇ ਨੇੜੇ ਖੜ੍ਹੇ ਹੋਣ ਤੋਂ ਗੁਰੇਜ਼ ਕਰਨ।
ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ ਇਤਰਾਜ਼ਯੋਗ ਵੀਡੀਓ ਆਈ ਸਾਹਮਣੇ
NEXT STORY