ਫਤਿਹਗੜ੍ਹ ਸਾਹਿਬ(ਬਿਊਰੋ)— ਪੰਜਾਬ ਦਾ ਧੂੰਆਂ ਦਿੱਲੀ ਦੀ ਹਵਾ ਨੂੰ ਖਰਾਬ ਕਰ ਰਿਹਾ, ਪੰਜਾਬ 'ਤੇ ਇਹ ਦੋਸ਼ ਲਗਾਉਣ ਵਾਲਿਆਂ ਨੂੰ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਲ ਕੀਤਾ ਹੈ ਕਿ ਜੇਕਰ ਪੰਜਾਬ ਦਾ ਧੂੰਆਂ ਦਿੱਲੀ ਜਾ ਰਿਹਾ ਹੈ ਤਾਂ ਦਿਲੀ ਤੇ ਪੰਜਾਬ ਵਿਚਕਾਰ ਪੈਂਦੇ ਚੰਡੀਗੜ੍ਹ ਦੀ ਹਵਾ ਨੂੰ ਕਿਉਂ ਨਹੀਂ ਖਰਾਬ ਕਰ ਰਿਹਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਫਤਿਹਗੜ੍ਹ ਸਾਹਿਬ ਦੇ ਬਸੀ ਪਠਾਣਾ 'ਚ 358 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਉਦਘਾਟਨ ਕਰਨ ਲਈ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਨੇ ਪਰਾਲੀ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਪੰਜਾਬ 'ਚ 70 ਫੀਸਦੀ ਲੋਕਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਹੈ।
ਉੱਥੇ ਹੀ ਉਦਘਾਟਨ ਸਮਾਰੋਹ 'ਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵੇਰਕਾ ਮੈਗਾ ਡੇਅਰੀ ਪਲਾਂਟ ਨਾਲ ਕਿਸਾਨਾਂ ਨੂੰ ਵਧੇਰੇ ਫਾਇਦਾ ਹੋਵੇਗਾ ਤੇ ਇਲਾਕੇ ਦੇ ਨੌਜਵਾਨਾਂ ਨੂੰ ਵੀ ਰੋਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਖੇਤੀ ਦੇ ਨਾਲ ਨਾਲ ਕਿਸਾਨਾਂ ਲਈ ਦੁੱਧ ਵੀ ਲਾਹੇਵੰਦ ਧੰਦਾ ਹੈ ਤੇ ਉਨ੍ਹਾਂ ਵੱਲੋਂ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਲਾਂਘਾ ਖੋਲ੍ਹਣ ਲਈ ਖਹਿਰਾ ਪ੍ਰਧਾਨ ਮੰਤਰੀ ਨੂੰ ਲਿਖਣਗੇ ਚਿੱਠੀ
NEXT STORY