ਬੁਢਲਾਡਾ, (ਬਾਂਸਲ)- ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਏ ਧੂੰਏਂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਇਹ ਸ਼ਬਦ ਅੱਜ ਇੱਥੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਮਨਪ੍ਰੀਤ ਕੌਰ ਸੰਧੂ ਵੱਲੋਂ ਪਿੰਡ ਅੱਕਾਂਵਾਲੀ ਅਤੇ ਸਸਪਾਲੀ ਵਿਖੇ ਕਿਸਾਨਾਂ ਨੂੰ ਖੇਤਾਂ ’ਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਾਈ ਗਈ ਪ੍ਰਦਰਸ਼ਨੀ ਦੌਰਾਨ ਕਹੇ ਗਏ।
ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ’ਚ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਉਨ੍ਹਾਂ ਆਪ ਟਰੈਕਟਰ ਚਲਾ ਕੇ ਸੂਪਰ ਸੀਡਰ ਨਾਲ ਬੀਜਾਈ ਸਬੰਧੀ ਪ੍ਰਦਰਸ਼ਨੀ ਲਾਈ ਗਈ। ਇਸ ਮੌਕੇ ਐੱਸ. ਡੀ. ਐੱਮ. ਸਾਗਰ ਸੇਤੀਆ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਰਗੀ ਮਹਾਮਾਰੀ ਦੌਰਾਨ ਖੇਤਾਂ ’ਚ ਖਡ਼੍ਹੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਇਸ ਮੌਕੇ ਮੁੱਖ ਖੇਤੀਬਾਡ਼ੀ ਅਫਸਰ ਡਾ. ਮਨਜੀਤ ਸਿੰਘ, ਡਾ. ਜਸਵਿੰਦਰ ਸਿੰਘ ਖੇਤੀਬਾਡ਼ੀ ਅਫਸਰ, ਡਾ. ਗੁਰਬੀਰ ਸਿੰਘ, ਜਗਨਨਾਥ ਸ਼ਰਮਾ, ਗੁਰਦੀਪ ਸਿੰਘ, ਮਹਿੰਦਰ ਸਿੰਘ ਸਸਪਾਲੀ, ਬਲਕਾਰ ਸਿੰਘ ਆਦਿ ਹਾਜ਼ਰ ਸਨ।
ਸੰਗਰੂਰ ਦੇ ਲੋਕਾਂ ਨੂੰ ਬਿਹਤਰ ਸਿਹਤ ਤੇ ਹੋਰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ: ਸਿੰਗਲਾ
NEXT STORY