ਮੋਗਾ (ਕਸ਼ਿਸ਼ ਸਿੰਗਲਾ, ਆਜ਼ਾਦ) : ਮੋਗਾ ਜ਼ਿਲੇ ਅੰਦਰ ਪਿਛਲੇ ਲੰਮੇ ਸਮੇਂ ਤੋਂ ਲਾਵਾਰਿਸ ਕੁੱਤਿਆਂ ਦਾ ਕਹਿਰ ਜਾਰੀ ਹੈ ਅਤੇ ਇਨ੍ਹਾਂ ਕੁੱਤਿਆਂ ਦੇ ਵੱਢਣ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਹੋ ਚੁੱਕੇ ਹਨ ਪਰ ਜ਼ਿਲਾ ਪ੍ਰਸ਼ਾਸਨ ਇਨ੍ਹਾਂ ਲਾਵਾਰਿਸ ਕੁੱਤਿਆਂ ਨੂੰ ਕਾਬੂ ਕਰਨ ਵਿਚ ਅਸਫਲ ਨਜ਼ਰ ਆ ਰਿਹਾ ਹੈ। ਸਵੇਰੇ ਇਕ ਹਲਕੇ ਕੁੱਤੇ ਦੇ ਵੱਢਣ ਕਾਰਨ ਇਕ ਬਜ਼ੁਰਗ ਔਰਤ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ, ਜਿਸ ਨੂੰ ਸਮਾਜ ਸੇਵਾ ਸੁਸਾਇਟੀ ਵਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਨੂੰ ਉਸ ਨੂੰ ਫਰੀਦਕੋਟ ਰੈਫਰ ਕੀਤਾ।
ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਨੂੰ ਕੁੱਤੇ ਨੇ ਉਸ ਸਮੇਂ ਆਪਣਾ ਸ਼ਿਕਾਰ ਬਣਾਇਆ ਜਦੋਂ ਉਹ ਜਾ ਰਹੀ ਸੀ ਅਤੇ ਉਸ ਨੂੰ ਘੇਰ ਕੇ ਬੁਰੀ ਤਰ੍ਹਾਂ ਨਾਲ ਕੱਟਿਆ ਅਤੇ ਉਹ ਲਹੂ ਲੁਹਾਣ ਹੋ ਕੇ ਡਿੱਗ ਪਈ, ਜਿਸ ’ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਅਤੇ ਲੋਕਾਂ ਵਲੋਂ ਕੁੱਤੇ ਨੂੰ ਬੜੀ ਮੁਸ਼ਕਿਲ ਨਾਲ ਭਜਾਇਆ ਤਾਂ ਕਿ ਕੋਈ ਹੋਰ ਉਸਦਾ ਸ਼ਿਕਾਰ ਨਾ ਬਣ ਸਕੇ। ਇਲਾਕੇ ਦੇ ਲੋਕਾਂ ਵਲੋਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਲਾਵਾਰਿਸ ਕੁੱਤਿਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਯਤਨ ਕਰੇ ਤਾਂ ਕਿ ਰੋਜ਼ਾਨਾ ਵਾਪਰ ਰਹੇ ਇਨ੍ਹਾਂ ਹਾਦਸਿਆਂ ਤੋਂ ਬਚ ਸਕਣ।
ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
NEXT STORY