ਖੰਨਾ (ਬਿਪਨ): ਖੰਨਾ ਦੇ ਜੀ.ਟੀ.ਬੀ. ਮਾਰਕੀਟ ਵਿਚ ਇਕ ਅਵਾਰਾ ਕੁੱਤੇ ਨੇ ਸੈਰ ਕਰ ਰਹੀ 65 ਸਾਲਾ ਔਰਤ 'ਤੇ ਹਮਲਾ ਕਰ ਦਿੱਤਾ। ਕੁੱਤੇ ਨੇ ਔਰਤ ਦੇ ਚਿਹਰੇ 'ਤੇ ਬੁਰੀ ਤਰ੍ਹਾਂ ਵੱਢਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਸਥਾਨਕ ਲੋਕਾਂ ਨੇ ਐਂਬੂਲੈਂਸ ਬੁਲਾ ਕੇ ਉਸ ਨੂੰ ਸਿਵਲ ਹਸਪਤਾਲ ਖੰਨਾ ਵਿਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ। ਕੁੱਤੇ ਦੇ ਭਿਆਨਕ ਹਮਲੇ ਕਾਰਨ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਖੂਨ ਨਾਲ ਲੱਥਪੱਥ ਸੀ। ਕੁੱਤੇ ਨੇ ਔਰਤ ਦੇ ਚਿਹਰੇ ਨੂੰ ਸੱਤ ਥਾਵਾਂ 'ਤੇ ਵੱਢਿਆ, ਜਿਸ ਕਾਰਨ ਔਰਤ ਦੇ ਚਿਹਰੇ 'ਤੇ ਪੰਜ ਮਿਲੀਮੀਟਰ ਤੱਕ ਦੇ ਕੱਟ ਹਨ। ਕੁੱਤੇ ਨੇ ਔਰਤ ਦੇ ਚਿਹਰੇ ਦੇ ਇਕ ਪਾਸੇ ਦਾ ਮਾਸ ਪੂਰੀ ਤਰ੍ਹਾਂ ਖਾ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੱਟੇ ਜਾਣਗੇ ਰਾਸ਼ਨ ਕਾਰਡ! ਸਰਕਾਰ ਵੱਲੋਂ ਨਵਾਂ ਨੋਟੀਫ਼ਿਕੇਸ਼ਨ ਜਾਰੀ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਔਰਤ ਰਿਤੂ ਅਤੇ ਸਮਾਜ ਸੇਵਕ ਚੰਦਨ ਨਾਗੀ ਨੇ ਦੱਸਿਆ ਕਿ ਬਜ਼ੁਰਗ ਔਰਤ ਜੀ.ਟੀ.ਬੀ. ਮਾਰਕੀਟ ਵਿਚ ਸੈਰ ਕਰ ਰਹੀ ਸੀ, ਜਦੋਂ ਇਕ ਅਵਾਰਾ ਕੁੱਤਾ ਆਇਆ ਅਤੇ ਔਰਤ ਅਮਰਜੀਤ ਕੌਰ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਔਰਤ ਦੀਆਂ ਚੀਕਾਂ ਸੁਣ ਕੇ ਰਾਹਗੀਰਾਂ ਨੇ ਉਸ ਨੂੰ ਕੁੱਤੇ ਤੋਂ ਬਚਾਇਆ ਅਤੇ ਹਸਪਤਾਲ ਪਹੁੰਚਾਇਆ। ਪਰ ਉਦੋਂ ਤੱਕ ਕੁੱਤੇ ਨੇ ਔਰਤ ਦੇ ਚਿਹਰੇ ਨੂੰ ਬੁਰੀ ਤਰ੍ਹਾਂ ਨੋਚ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਫਰੈਂਕੀ ਨੇ ਦੱਸਿਆ ਕਿ ਔਰਤ ਨੂੰ ਗੰਭੀਰ ਹਾਲਤ ਵਿਚ ਲਿਆਂਦਾ ਗਿਆ ਸੀ। ਔਰਤ ਨੂੰ ਮੁੱਢਲੀ ਸਹਾਇਤਾ ਅਤੇ ਰੇਬੀਜ਼ ਦੇ ਟੀਕੇ ਲਗਾਏ ਗਏ ਸਨ। ਔਰਤ ਨੂੰ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਸਮਾਜ ਸੇਵਕ ਪਰਮ ਵਾਲੀਆ ਨੇ ਕਿਹਾ ਕਿ ਉਹ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ। ਮਾਮਲਾ ਡੀ. ਸੀ. ਲੁਧਿਆਣਾ ਦੇ ਧਿਆਨ ਵਿਚ ਲਿਆਂਦਾ ਗਿਆ ਹੈ, ਜਿਸ ਤੋਂ ਬਾਅਦ ਔਰਤ ਦਾ ਇਲਾਜ ਕੀਤਾ ਗਿਆ। ਉਨ੍ਹਾਂ ਸ਼ਹਿਰ ਵਿਚ ਵੱਧ ਰਹੀ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ, ਦੇਖੋ ਪੂਰੀ ਸੂਚੀ
NEXT STORY