ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ-27 ਦੀ ਕੌਂਸਲਰ ਯਾਮਿਨੀ ਸ਼ਰਮਾ ਅਤੇ ਉਨ੍ਹਾਂ ਦੇ ਪਤੀ ਸਮਾਜ ਸੇਵਕ ਪੰਡਤ ਮਨੀਸ਼ ਸ਼ਰਮਾ ਨੇ ਫਿਰੋਜ਼ਪੁਰ ਸ਼ਹਿਰ ’ਚ ਅਵਾਰਾ ਕੁੱਤਿਆਂ ਦੇ ਵੱਧ ਰਹੀ ਆਤੰਕ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਅਵਾਰਾ ਕੁੱਤਿਆਂ ਕਾਰਨ ਆਮ ਲੋਕਾਂ ਦਾ ਸੜਕਾਂ ’ਤੇ ਚੱਲਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਾਰਡ ਦੇ ਏਰੀਆ ਮਾਡਲ ਟਾਊਨ, ਮੜੀਆ ਕੰਪਲੈਕਸ, ਬੈਂਕ ਕਾਲੋਨੀ, ਮਾਲ ਰੋਡ ਅਤੇ ਬਾਹਰੀ ਖੇਤਰਾਂ ’ਚ ਅਵਾਰਾ ਕੁੱਤਿਆਂ ਦੀ ਭਰਮਾਰ ਹੋ ਗਈ ਹੈ ਅਤੇ ਇਹ ਕੁੱਤੇ ਨਾ ਸਿਰਫ ਲੋਕਾਂ ਦੇ ਆਉਣ-ਜਾਣ ’ਚ ਰੁਕਾਵਟ ਬਣਦੇ ਹਨ, ਸਗੋਂ ਕਈ ਵਾਰ ਰਾਹਗੀਰਾਂ, ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ’ਤੇ ਵੀ ਹਮਲਾ ਕਰ ਚੁੱਕੇ ਹਨ।
ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰਨ ਲੱਗ ਪਏ ਹਨ। ਮਹਿਲਾ ਕੌਂਸਲਰ ਯਾਮਿਨੀ ਸ਼ਰਮਾ ਅਤੇ ਪੰਡਤ ਮਨੀਸ਼ ਸ਼ਰਮਾ ਨੇ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਅਤੇ ਨਗਰ ਕੌਂਸਲ ਨੂੰ ਇਸ ਗੰਭੀਰ ਮੁੱਦੇ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਅਵਾਰਾ ਕੁੱਤੇ ਝੁੰਡ ਬਣਾ ਕੇ ਸੜਕਾਂ ’ਤੇ ਅਤੇ ਗਲੀ-ਮੁਹੱਲੇ ’ਚ ਸ਼ੋਰ-ਸ਼ਰਾਬਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਇਹ ਅਵਾਰਾ ਕੁੱਤੇ ਕਿਸੇ ਵੀ ਸਮੇਂ ਘਾਤਕ ਸਾਬਤ ਹੋ ਸਕਦੇ ਹਨ।
ਸੀਚੇਵਾਲ ਮਾਡਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, 'ਆਪ' ਤੇ ਬਾਜਵਾ ਆਹਮੋ-ਸਾਹਮਣੇ
NEXT STORY