ਬਠਿੰਡਾ (ਵਰਮਾ) : ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੌਰੇ ਦੌਰਾਨ ਵਪਾਰ ਮੰਡਲ ਅਤੇ ਸ਼ਹਿਰ ਦੇ ਵੱਡੀ ਗਿਣਤੀ ਵਿਚ ਇਕੱਤਰ ਵਪਾਰੀਆਂ ਨਾਲ ਨਗਰ ਨਿਗਮ ਦੇ ਮੀਟਿੰਗ ਹਾਲ ਵਿਚ ਮੀਟਿੰਗ ਕੀਤੀ, ਜਿਸ ਵਿਚ ਸ਼ਹਿਰ ਦੇ ਵੱਡੀ ਗਿਣਤੀ ਵਿਚ ਵਪਾਰੀਆਂ ਦੀ ਸ਼ਮੂਲੀਅਤ ਪ੍ਰਭਾਵਸ਼ਾਲੀ ਰਹੀ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਪਾਰੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਮੀਟਿੰਗ ਖ਼ਤਮ ਹੋਣ ਉਪਰੰਤ ਵਪਾਰੀ ਵਿੱਤ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਬਾਗ਼ੋਬਾਗ ਦਿਖਾਈ ਦਿੱਤੇ ਅਤੇ ਵਪਾਰੀਆਂ ਨੇ ਉਮੀਦ ਜ਼ਾਹਿਰ ਕੀਤੀ ਕਿ ਇਹ ਦੀਵਾਲੀ ਦੇ ਦਿਨ ਵਪਾਰ ਨੂੰ ਤਰੱਕੀ ਅਤੇ ਪੰਜਾਬ ਨੂੰ ਖੁਸ਼ਹਾਲੀ ਵੱਲ ਤੋਰਨ ਵਾਲੇ ਹੋਣਗੇ। ਮਨਪ੍ਰੀਤ ਬਾਦਲ ਵਿੱਤ ਮੰਤਰੀ ਪੰਜਾਬ ਨੇ ਵਪਾਰੀਆਂ ਦੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਪਾਰੀ ਪੰਜਾਬ ਸਰਕਾਰ ਦੀ ਤਾਕਤ ਹਨ ਸਰਕਾਰ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦੇਵੇਗੀ ਅਤੇ ਹਰ ਸਹਿਯੋਗ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਜ਼ਬਰਨ ਚੋਣ ਡਿਊਟੀ ਬਣੀ ਆਫਤ... ਮਹਿਲਾ ਅਧਿਆਪਕ ਤਣਾਅ ’ਚ !
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸਰਕਾਰ ਵੱਲੋਂ ਇੰਸਪੈਕਟਰੀ ਰਾਜ ਖਤਮ ਕਰਨ, ਵੈਟ ਦੇ ਪੈਂਡਿੰਗ ਕੇਸ ਸਨ ਉਨ੍ਹਾਂ ਨੂੰ ਖ਼ਤਮ ਕਰਨ ਨਾਲ ਪੰਜਾਬ ਦੇ 40 ਹਜ਼ਾਰ ਗਿਣਤੀ ਵਿਚ ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਸਮੇਤ ਵੱਡੀਆਂ ਰਾਹਤਾਂ ਨਾਲ ਵਪਾਰੀਆਂ ਦਾ ਵਪਾਰ ਸੌਖਾ ਕੀਤਾ ਹੈ ਤੇ ਵਪਾਰੀ ਆਪਣਾ ਕਾਰੋਬਾਰ ਖੁੱਲ੍ਹ ਕੇ ਕਰ ਸਕਦੇ ਹਨ। ਇਸ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਤੰਗ ਨਹੀਂ ਕਰੇਗਾ। ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਵਪਾਰੀਆਂ ਦੀ ਖੁਸ਼ਹਾਲੀ ਨਾਲ ਹੀ ਪੰਜਾਬ ਦੇ ਨਾਗਰਿਕਾਂ ਦੀ ਖੁਸ਼ਹਾਲੀ ਹੋਣੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਹਰ ਵਰਗ ਦੀ ਖੁਸ਼ਹਾਲੀ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਤੇ ਹਰ ਵਾਅਦੇ ’ਤੇ ਖਰਾ ਉਤਰਿਆ ਜਾਵੇਗਾ ਤੇ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਨਾਲ ਖੁਸ਼ਹਾਲ ਸੂਬਾ ਬਣਾਉਣ ਵਿਚ ਵੀ ਵੱਡੇ ਕਦਮ ਚੁੱਕੇ ਹਨ। ਇਸ ਮੌਕੇ ਰਾਜੂ ਭੱਠੇਵਾਲਾ, ਚੇਅਰਮੈਨ ਕੇ. ਕੇ. ਅਗਰਵਾਲ, ਪਵਨ ਮਾਨੀ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਖੇਤੀ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਿਜ਼ੀਕਲ ਵੈਰੀਫਿਕੇਸ਼ਨ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਫਿਲੌਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਪੁੱਲ ਦੇ ਹੇਠਾਂ ਤੋਂ ਮਿਲੀ ਲਾਸ਼
NEXT STORY