ਚੰਡੀਗੜ੍ਹ: ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਨੂੰ ਰੋਕਣ ਦੀ ਹਦਾਇਤ ਕੀਤੀ।ਸੋਨੀ ਨੇ ਕਿਹਾ ਕਿ ਲੋਕਾਂ ਵਿੱਚ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦੀ ਆਦਤ ਦਾ ਕਾਰਨ ਬਣਨ ਵਾਲੀਆਂ ਸਾਰੀਆਂ ਦਵਾਈਆਂ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਸਿਰਫ਼ ਸਾਵਧਾਨੀ ਨਾਲ ਵਿਕਰੀ ਦੀ ਹੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ : ਬਠਿੰਡਾ ਗੈਂਗਵਾਰ ਮਾਮਲੇ ’ਚ ਐਕਸ਼ਨ ’ਚ ਪੁਲਸ, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ 'ਤੇ ਪੈਣੀ ਨਜ਼ਰ ਰੱਖਣ ਲਈ ਕਿਹਾ।ਸੋਨੀ ਨੇ ਕਿਹਾ ਕਿ ਹਾਲ ਹੀ ਵਿੱਚ ਦੇਖਿਆ ਗਿਆ ਹੈ ਕਿ ਨੌਜਵਾਨਾਂ ਵੱਲੋਂ ਪ੍ਰੀਗੈਬਲਿਨ ਵਾਲੇ ਕੈਪਸੂਲ ਅਤੇ ਗੋਲੀਆਂ ਦੀ ਵਰਤੋਂ ਨਸ਼ੇ ਲਈ ਕੀਤੀ ਜਾ ਰਹੀ ਹੈ। ਇਸ ਲਈ, ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੇ ਡਰੱਗਜ਼ ਕੰਟਰੋਲ ਅਫਸਰਾਂ ਨੂੰ ਜਾਂਚ ਕਰਨ ਅਤੇ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਉਨ੍ਹਾਂ ਫਰਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿੱਥੇ ਇਹ ਦਵਾਈਆਂ ਸਹੀ ਰਿਕਾਰਡ ਤੋਂ ਬਿਨਾਂ ਭੰਡਾਰ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਕਾਰਾ, ਨਾਕੇ ਦੌਰਾਨ ਕੱਢੀ ਐਂਬੂਲੈਂਸ ਦੀ ਚਾਬੀ, ਇਲਾਜ ਲਈ ਤੜਫ਼ ਰਹੇ ਮਰੀਜ਼ ਦੀ ਹੋਈ ਮੌਤ
ਮੰਤਰੀ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਅਜਿਹੀਆਂ ਦਵਾਈਆਂ ਉੱਚਿਤ ਵਰਤੋਂ ਲਈ ਬਣਾਈਆਂ ਅਤੇ ਵੇਚੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨਾਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਇਸ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਦੀਆਂ ਏਜੰਸੀਆਂ ਦੇ ਸਹਿਯੋਗ ਲਈ ਅੱਗੇ ਆਉਣ ਲਈ ਕਿਹਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਵਿਭਾਗ ਪਹਿਲਾਂ ਹੀ ਕੈਮਿਸਟ ਐਸੋਸੀਏਸ਼ਨਾਂ ਅਤੇ ਵੱਖ -ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਸੈਮੀਨਾਰਾਂ ਅਤੇ ਮੀਟਿੰਗਾਂ ਦਾ ਆਯੋਜਨ ਕਰਕੇ ਲੋਕਾਂ ਤੱਕ ਪਹੁੰਚ ਬਣਾ ਰਿਹਾ ਹੈ ਅਤੇ '100 ਦਿਨਾਂ ਦੇ ਰੋਡਮੈਪ' ਤਹਿਤ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਿਹਾ ਹੈ।
ਇਹ ਵੀ ਪੜ੍ਹੋ : ਰਿਸ਼ਤੇ ਤਾਰ-ਤਾਰ, ਮਾਸੀ ਸੱਸ ਨੂੰ ਮਿਲਣ ਆਈ ਨੂੰਹ ਨਾਲ ਉਸ ਦੇ ਪੁੱਤਰ ਨੇ ਕੀਤਾ ਜਬਰ-ਜ਼ਿਨਾਹ
ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਲਈ ਪ੍ਰੇਰਣਾ ਸਰੋਤ : ਗਿ. ਹਰਪ੍ਰੀਤ ਸਿੰਘ
NEXT STORY