ਚੰਡੀਗੜ੍ਹ: ਸੂਬੇ ਅੰਦਰ ਜਾਅਲੀ ਜਾਤੀ ਸਰਟੀਫ਼ਿਕੇਟ ਬਣਵਾ ਕੇ ਵਿਸ਼ੇਸ਼ ਸਹੂਲਤਾਂ ਲੈਣ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਨੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਦੀ ਮਿਲੀਭੁਗਤ ਨਾਲ ਹੋ ਰਹੀ ਸੀ ਨਸ਼ਾ ਤਸਕਰੀ, NCB ਜਲਦ ਕੱਸੇਗੀ ਸ਼ਿਕੰਜਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਬੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਪੰਜਾਬ ਪੁਲਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CIA ਇੰਚਾਰਜ ਜ਼ਖ਼ਮੀ, 2 ਔਰਤਾਂ ਸਮੇਤ 3 ਗ੍ਰਿਫ਼ਤਾਰ
ਮੰਤਰੀ ਨੇ ਅੱਗੇ ਕਿਹਾ ਕਿ ਜਸਵਿੰਦਰ ਸਿੰਘ ਕੰਬੋਜ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਬਾਲਮੀਕਿ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਹ ਗੁਰੂ ਹਰਿ ਸਹਾਏ (ਫਿਰੋਜ਼ਪੁਰ) ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਜਨਮ ਮਿਤੀ 12.05.1969 ਹੈ ਅਤੇ ਮਿਤੀ 22.8.1989 ਨੂੰ ਇੰਦਰ ਸਿੰਘ ਵੱਲੋਂ ਉਸ ਨੂੰ ਗੋਦ ਲਿਆ ਗਿਆ ਸੀ। ਜਸਵਿੰਦਰ ਸਿੰਘ ਦੇ ਗੋਦਨਾਮੇ ਸਬੰਧੀ ਮਾਮਲਾ ਕਾਨੂੰਨੀ ਹੋਣ ਕਰਕੇ, ਉਸ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੀਤੀ ਇੰਨਕੁਆਰੀ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀ ਕੀਤਾ ਗਿਆ। ਉਸ ਵੱਲੋਂ ਮਾਣਯੋਗ ਸਿਵਲ ਜੱਜ ਜਲਾਲਾਬਾਦ ਦੀ ਕੋਰਟ ਵਿਚ ਆਪਣੇ ਬਾਇਲੋਜੀਕਲ ਪੇਰੈਂਟਸ ਵਿਰੁੱਧ ਸੂਟ ਦਾਇਰ ਕੀਤਾ ਗਿਆ ਸੀ। ਉਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪ੍ਰੀਖਿਆ (ਮਾਰਚ 1985) ਅਤੇ ਸੀਨੀਅਰ ਸੈਕੰਡਰੀ ਸਿੱਖਿਆ ਭਾਗ-2 (ਅਪ੍ਰੈਲ 1989) ਵਿੱਚ ਜਾਰੀ ਸਰਟੀਫਿਕੇਟਾਂ ਵਿੱਚ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਰਜ ਹੈ।
ਇਹ ਖ਼ਬਰ ਵੀ ਪੜ੍ਹੋ - ਚੰਦਰਯਾਨ-3: ISRO ਨੇ ਸਾਂਝੀ ਕੀਤੀ ਵੱਡੀ ਅਪਡੇਟ, ਹੁਣ ਤਕ ਚੰਨ 'ਤੇ ਸਲਫ਼ਰ ਸਮੇਤ ਮਿਲੀਆਂ ਇਹ ਚੀਜ਼ਾਂ
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਜਸਵਿੰਦਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੂੰ ਪੱਤਰ ਲਿਖ ਕੇ ਜਸਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 466 ਮਿਤੀ 21.01.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GST ਵਿਭਾਗ ਦੀਆਂ ਧੱਕੇਸ਼ਾਹੀਆਂ ਖਿਲਾਫ਼ ਲੋਹਾ ਵਪਾਰੀਆਂ ਵੱਲੋਂ 4 ਸਤੰਬਰ ਤੋਂ ਮੁਕੰਮਲ ਹੜਤਾਲ ਦਾ ਫ਼ੈਸਲਾ
NEXT STORY