ਖਰੜ (ਅਮਰਦੀਪ) : ਨਗਰ ਕੌਂਸਲ ਖਰੜ ਵੱਲੋਂ ਸ਼ਹਿਰ 'ਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ। ਸੈਨੀਟੇਸ਼ਨ ਟੀਮ ਦੇ ਸੁਪਰੀਡੈਂਟ ਦਲਜੀਤ ਸਿੰਘ, ਐੱਸ. ਆਈ. ਰਜਿੰਦਰ ਕੁਮਾਰ ਅਤੇ ਐੱਸ. ਆਈ. ਹਰਦਰਸ਼ਨਜੀਤ ਸਿੰਘ ਖਟੜਾ ਦੀ ਅਗਵਾਈ 'ਚ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ 'ਚ ਚੈਕਿੰਗ ਕੀਤੀ ਗਈ।
ਇਸ ਦੌਰਾਨ ਪਾਬੰਦੀਸ਼ੁਦਾ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਤੋਂ ਪਲਾਸਟਿਕ ਜ਼ਬਤ ਕੀਤਾ ਗਿਆ ਅਤੇ ਕੁੱਲ 15,000 ਰੁਪਏ ਦੇ ਚਲਾਨ ਕੱਟੇ ਗਏ। ਅਸ਼ੋਕ ਪਥਰੀਆ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਬਚਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਕੱਪੜੇ, ਜੂਟ ਦੇ ਥੈਲਿਆਂ ਅਤੇ ਹੋਰ ਵਾਤਾਵਰਣ-ਅਨੁਕੂਲ ਵਿਕਲਪਾਂ ਨੂੰ ਅਪਣਾਉਣ। ਇਸ ਮੌਕੇ ਸੀ.ਐਫ. ਨਰਿੰਦਰ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ ਸਮੇਤ ਨਗਰ ਕੌਂਸਲ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
NEXT STORY