ਅੰਮ੍ਰਿਤਸਰ (ਛੀਨਾ) - ਚੋਣ ਜ਼ਾਬਤੇ ਦੀ ਉਲੰਘਣਾ ਕਰ ਕੇ ਜਲੰਧਰ ਦੇ ਇਕ ਕਾਲਜ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਨ ਵਾਲੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਕਮਿਸ਼ਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਿੱਧੂ ਨੇ ਗ੍ਰਾਂਟ ਦੇਣ ਦਾ ਐਲਾਨ ਅਣਜਾਣਪੁਣੇ 'ਚ ਨਹੀਂ ਬਲਕਿ ਵੋਟਰਾਂ ਨੂੰ ਲੁਭਾਉਣ ਲਈ ਕੀਤਾ ਹੈ। ਉਨ੍ਹਾਂ ਹੈਰੀਟੇਜ ਵਾਕ ਦਾ ਦੌਰਾ ਵੀ ਕੀਤਾ। ਇਸ ਸਮੇਂ ਜ਼ਿਲਾ ਅਕਾਲੀ ਜਥਾ ਬਾਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਵੀ ਆਗੂ ਹਾਜ਼ਰ ਸਨ।
ਸੜਕ ਹਾਦਸੇ 'ਚ 2 ਦੀ ਮੌਤ
NEXT STORY