ਜਲੰਧਰ (ਸੁਧੀਰ)- ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਦੇ ਆਗਮਨ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੇਲੇ ਨੂੰ ਵੇਖਦਿਆਂ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਕਰੀਬ 1000 ਪੁਲਸ ਮੁਲਾਜ਼ਮਾਂ ਨੂੰ ਮੇਲਾ ਮਾਰਗ, ਮੰਦਿਰ ਕੰਪਲੈਕਸ ਅਤੇ ਇਸ ਦੇ ਆਲੇ-ਦੁਆਲੇ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਡਿਊਟੀ ਨੂੰ 12-12 ਘੰਟਿਆਂ ਦੀਆਂ ਦੋ ਸ਼ਿਫ਼ਟਾਂ ਵਿਚ ਵੰਡਿਆ ਜਾਵੇਗਾ, ਤਾਂ ਜੋ ਮੇਲੇ ਦੌਰਾਨ ਸੁਰੱਖਿਆ ਵਿਵਸਥਾ ਲਗਾਤਾਰ ਪੁਖ਼ਤਾ ਰਹੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੰਦਿਰ ਕੰਪਲੈਕਸ, ਮੰਦਿਰ ਮਾਰਗ ਅਤੇ ਮੇਲਾ ਮਾਰਗ ’ਤੇ ਸਿਵਲ ਕੱਪੜਿਆਂ ਵਿਚ ਵੀ ਪੁਲਸ ਮੁਲਾਜ਼ਮਾਂ ਨੂੰ ਸ਼ੱਕੀ ਵਿਅਕਤੀਆਂ, ਜੇਬਕਤਰਿਆਂ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ’ਤੇ ਨੁਕੇਲ ਕੱਸਣ ਲਈ ਤਾਇਨਾਤ ਕੀਤਾ ਜਾਵੇਗਾ।
ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ ਜਾਨ

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਮੰਦਿਰ ਦੇ ਆਸ-ਪਾਸ ਅਤੇ ਮੇਲਾ ਮਾਰਗ ’ਤੇ ਲੋੜੀਂਦੀਆਂ ਥਾਵਾਂ ’ਤੇ ਬੈਰੀਕੇਡਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਸਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਡਿਊਟੀ ਵਿਚ ਜੇਕਰ ਕੋਈ ਵੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਨੇ ਲਿਆ ਮੰਦਰ ਕੰਪਲੈਕਸ ਦਾ ਜਾਇਜ਼ਾ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਡੀ. ਸੀ. ਪੀ. ਮਨਪ੍ਰੀਤ ਸਿੰਘ ਢਿੱਲੋਂ ਵੱਲੋਂ ਵੀ ਬੀਤੇ ਦਿਨੀਂ ਮੰਦਰ ਕੰਪਲੈਕਸ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਟ੍ਰੈਫਿਕ ਰੂਟ ਪਲਾਨ ਵੀ ਹੋਵੇਗਾ ਜਾਰੀ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਏ ਰੱਖਣ ਲਈ ਟ੍ਰੈਫਿਕ ਪੁਲਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵੀ ਵਿਸ਼ੇਸ਼ ਬੈਠਕ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਵੇਖਦਿਆਂ ਵਿਸ਼ੇਸ਼ ਟ੍ਰੈਫਿਕ ਰੂਟ ਪਲਾਨ ਤਿਆਰ ਕਰਕੇ ਜਾਰੀ ਕੀਤਾ ਜਾਵੇਗਾ ਤਾਂ ਜੋ ਮੇਲੇ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ-ਜਾਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
ਮੰਦਿਰ ਦੇ ਸਾਹਮਣੇ ਸਥਾਪਤ ਹੋਵੇਗਾ ਪੁਲਸ ਕੰਟਰੋਲ ਰੂਮ, ਗੁਪਤ ਥਾਵਾਂ ’ਤੇ ਲਾਏ ਜਾਣਗੇ ਸੀ. ਸੀ. ਟੀ. ਵੀ. ਕੈਮਰੇ
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਕੰਪਲੈਕਸ ਦੇ ਸਾਹਮਣੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ੇਸ਼ ਪੁਲਸ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਮੇਲਾ ਮਾਰਗ ਤੇ ਆਸ-ਪਾਸ ਦੀਆਂ ਮਹੱਤਵਪੂਰਨ ਥਾਵਾਂ ’ਤੇ ਗੁਪਤ ਰੂਪ ਵਿਚ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ। ਇਨ੍ਹਾਂ ਕੈਮਰਿਆਂ ਨੂੰ ਪੁਲਸ ਕੰਟਰੋਲ ਰੂਮ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਅਧਿਕਾਰੀ ਆਪਣੀ ਡਿਊਟੀ ਦੇ ਹਿਸਾਬ ਨਾਲ ਕੰਟਰੋਲ ਰੂਮ ਵਿਚ ਬੈਠ ਕੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਅਤੇ ਜੇਬਕਤਰਿਆਂ ’ਤੇ ਵਿਸ਼ੇਸ਼ ਨਜ਼ਰ ਰੱਖਣਗੇ।

ਮੈਂ ਖ਼ੁਦ ਕਰਾਂਗਾ ਮੇਲਾ ਮਾਰਗ ਦਾ ਦੌਰਾ : ਪੁਲਸ ਕਮਿਸ਼ਨਰ
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਮੇਲਾ ਮਾਰਗ ਅਤੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਕੰਪਲੈਕਸ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਮੇਲੇ ਤੋਂ ਪਹਿਲਾਂ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਸੁਰੱਖਿਆ ਵਿਵਸਥਾ ਨੂੰ ਲੈ ਕੇ ਵਿਸ਼ੇਸ਼ ਬੈਠਕ ਕੀਤੀ ਗਈ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
NEXT STORY