ਮਾਨਸਾ (ਜੱਸਲ) : ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ 'ਚ ਮੈਰਿਜ ਪੈਲਸਾਂ 'ਚ ਲਾਇਸੈਂਸੀ ਅਸਲਾ ਲੈ ਕੇ ਆਉਣ 'ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮ 'ਚ ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀਆਂ ਮੌਕੇ ਮੈਰਿਜ ਪੈਲਸਾਂ 'ਚ ਕੁੱਝ ਲੋਕ ਆਪਣਾ ਲਾਇਸੈਂਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ 'ਚ ਸ਼ਰਾਬ ਆਦਿ ਪੀ ਕੇ ਲੋਕ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ਉੱਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ। ਇਹ ਪੈਲਸ 'ਚ ਮੌਜੂਦ ਲੋਕਾਂ ਦੀ ਜਾਨ ਦਾ ਖ਼ਤਰਾ ਬਣ ਜਾਂਦੇ ਹਨ। ਅਜਿਹੀਆਂ ਘਟਨਾਵਾਂ 'ਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਦੱਸਣਯੋਗ ਹੈ ਕਿ ਮੈਰਿਜ ਪੈਲਸਾਂ 'ਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ 'ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ 'ਚ ਰੱਖਦਿਆਂ ਕੋਈ ਵਿਅਕਤੀ ਮੈਰਿਜ ਪੈਲਸਾਂ ਵਿਚ ਲਾਇਸੈਂਸੀ ਹਥਿਆਰ ਲੈ ਕੇ ਨਾ ਆਵੇ, ਤਾਂ ਜੋ ਅੱਗੇ ਤੋਂ ਪੈਲਸਾਂ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਰਿਜ ਪੈਲਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ 'ਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਣਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਉਪਰ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦੇ ਹੋਸਟਲ 'ਚ 60 ਲੱਖ ਦਾ ਘਪਲਾ, ਸਾਬਕਾ ਮੁਲਾਜ਼ਮ ਦੇ ਖ਼ਾਤੇ 'ਚ ਟਰਾਂਸਫਰ ਹੋਏ ਪੈਸੇ
ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯਤਰਾਂ ਦੀ ਵਰਤੋਂ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿਸ ਵੀ ਮੈਰਿਜ ਪੈਲਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ ਪਰ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਪਰਿਵਾਰ ਦੇ ਸਾਹਮਣੇ ਨੌਜਵਾਨ ਦਾ ਕਤਲ
NEXT STORY