ਫਿਰੋਜ਼ਪੁਰ (ਖੁੱਲਰ) : ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਅਸਥਾਨ ਬਾਬਾ ਵਡਭਾਗ ਸਿੰਘ ਮੇਲੇ 'ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਦੇ ਡਿਪਟੀ ਕਮਿਸ਼ਨਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਰੀ ਹਦਾਇਤਾਂ ਮੁਤਾਬਕ ਭਾਰ ਢੋਣ ਵਾਲੇ ਵਾਹਨਾਂ ਟਰੱਕਾਂ, ਟਰੈਕਟਰਾਂ/ਟਰਾਲੀਆਂ ਆਦਿ ਰਾਹੀਂ ਸ਼ਰਧਾਲੂ ਲੈ ਕੇ ਮੇਲੇ 'ਚ ਸ਼ਾਮਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਤੇ ਮੀਂਹ ਬਾਰੇ ਨਵੀਂ ਅਪਡੇਟ, 10 ਤਾਰੀਖ਼ ਤੱਕ ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਜ਼ਿਕਰਯੋਗ ਹੈ ਕਿ ਇਨ੍ਹਾਂ ਵਾਹਨਾਂ ਨੂੰ ਸੰਗਤ ਅਤੇ ਜੱਥੇ ਲੈ ਕੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਡੀ. ਸੀ. ਊਨਾ (ਹਿਮਾਚਲ ਪ੍ਰਦੇਸ਼) ਵੱਲੋਂ ਪੱਤਰ ਜਾਰੀ ਕਰਕੇ ਧਿਆਨ 'ਚ ਲਿਆਂਦਾ ਗਿਆ ਹੈ ਕਿ ਪੰਜਾਬ, ਹਰਿਆਣਾ ਅਤੇ ਉੱਤਰ ਭਾਰਤ ਦੇ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਟਰੱਕਾਂ, ਟਰੈਕਟਰ/ਟਰਾਲੀਆਂ ਆਦਿ ਰਾਹੀਂ ਬਾਬਾ ਵਡਭਾਗ ਸਿੰਘ ਮੇਲੇ 'ਚ ਸ਼ਾਮਲ ਹੋਣ ਲਈ ਆਉਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕੈਮਿਸਟਾਂ ਨੂੰ ਜਾਰੀ ਹੋਈ ਵੱਡੀ ਚਿਤਾਵਨੀ! ਇਹ ਦਵਾਈ ਵੇਚੀ ਤਾਂ...
ਉਨ੍ਹਾਂ ਸਪਸ਼ੱਟ ਕੀਤਾ ਕਿ ਇਨ੍ਹਾਂ ਵਾਹਨਾਂ ਰਾਹੀਂ ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਤੋਂ 17 ਮਾਰਚ, 2025 ਤੱਕ ਚੱਲਣ ਵਾਲੇ ਬਾਬਾ ਵਡਭਾਗ ਸਿੰਘ ਮੇਲੇ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਮੇਲੇ ’ਚ ਸ਼ਾਮਲ ਹੋਣ ਵਾਲਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਅਤੇ ਹੋਰ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਤਕੜਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ: ਬੀਬੀ ਜਗੀਰ ਕੌਰ
NEXT STORY