ਜਲੰਧਰ/ਚੰਡੀਗੜ੍ਹ (ਧਵਨ)-ਖਾੜੀ ਯੁੱਧ ਕਾਰਨ ਉਦਯੋਗਾਂ ਅਤੇ ਘਰੇਲੂ ਖ਼ਪਤਕਾਰਾਂ ਨੂੰ ਗੈਸ ਸਿਲੰਡਰ ਲੈਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਮ੍ਹਾਖੋਰਾਂ ਅਤੇ ਬਲੈਕ ’ਚ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਉਦਯੋਗਾਂ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਉਦਯੋਗਿਕ ਗੈਸ ਸਿਲੰਡਰ ਮੁਹੱਈਆ ਨਹੀਂ ਕਰਵਾਏ ਜਾ ਰਹੇ ਹਨ ਅਤੇ ਬਣਾਉਟੀ ਕਮੀ ਪੈਦਾ ਕਰ ਦਿੱਤੀ ਗਈ ਹੈ, ਜਿਸ ਕਾਰਨ ਉਦਯੋਗਾਂ ਨੂੰ ਫਰਨੈੱਸ (ਭੱਠੀਆਂ) ਚਲਾਉਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸੇ ਤਰ੍ਹਾਂ ਘਰੇਲੂ ਖ਼ਪਤਕਾਰਾਂ ਨੇ ਸ਼ਿਕਾਇਤ ਕੀਤੀ ਹੈ ਕਿ ਆਨਲਾਈਨ ਸਿਲੰਡਰ ਬੁੱਕ ਕਰਵਾਉਣ ਦੇ ਬਾਵਜੂਦ ਉਨ੍ਹਾਂ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ। ਕੁਝ ਤੇਲ ਕੰਪਨੀਆਂ ਨੇ ਤਾਂ ਆਨਲਾਈਨ ਗੈਸ ਦੀ ਬੁਕਿੰਗ ਬੰਦ ਵੀ ਕਰ ਦਿੱਤੀ ਹੈ। ਇਹ ਵੀ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਕਿ 900 ਰੁਪਏ ਵਾਲਾ ਗੈਸ ਸਿਲੰਡਰ 1200 ਤੋਂ 1300 ਰੁਪਏ ਵਿਚ ਬਲੈਕ ’ਚ ਆਸਾਨੀ ਨਾਲ ਵੇਚਿਆ ਜਾ ਰਿਹਾ ਹੈ। ਕੁਝ ਲੋਕਾਂ ਨੇ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
ਖਾੜੀ ਯੁੱਧ ਦੇ ਲੰਬਾ ਖਿੱਚਣ ਕਾਰਨ ਹੁਣ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਤੁਰੰਤ ਜਮ੍ਹਾਖੋਰਾਂ ਅਤੇ ਬਲੈਕ ਵਿਚ ਘਰੇਲੂ ਅਤੇ ਉਦਯੋਗਿਕ ਸਿਲੰਡਰ ਵੇਚਣ ਵਾਲਿਆਂ ਖ਼ਿਲਾਫ਼ ਤੁਰੰਤ ਐਕਸ਼ਨ ਲੈਣ, ਕਿਉਂਕਿ ਖਾੜੀ ਯੁੱਧ ਦੀ ਆੜ 'ਚ ਗੈਸ ਸਿਲੰਡਰਾਂ ਦੀ ਬਣਾਉਟੀ ਕਮੀ ਪੈਦਾ ਕੀਤੀ ਜਾ ਰਹੀ ਹੈ, ਜਦਕਿ ਕੇਂਦਰ ਸਰਕਾਰ ਕਹਿ ਚੁੱਕੀ ਹੈ ਕਿ ਦੇਸ਼ ਵਿਚ ਗੈਸ ਦੀ ਕਮੀ ਨਹੀਂ ਹੈ ਅਤੇ ਖ਼ਪਤਕਾਰਾਂ ਨੂੰ 2 ਤੋਂ 3 ਦਿਨਾਂ ਵਿਚ ਗੈਸ ਸਿਲੰਡਰ ਮੁਹੱਈਆ ਕਰਵਾਏ ਜਾਣਗੇ। ਇਸ ਦੇ ਬਾਵਜੂਦ ਖ਼ਪਤਕਾਰਾਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਨੂੰ ਬੁਕਿੰਗ ਦੇ ਬਾਵਜੂਦ ਪਿਛਲੇ ਇਕ-ਇਕ ਹਫ਼ਤੇ ਤੋਂ ਗੈਸ ਸਿਲੰਡਰਾਂ ਦੀ ਸਪਲਾਈ ਨਹੀਂ ਕੀਤੀ ਗਈ ਹੈ।
ਹੁਣ ਜਾਰੀ ਸਖ਼ਤ ਨਿਰਦੇਸ਼ਾਂ ਨੂੰ ਵੇਖਦੇ ਹੋਏ ਸਾਰੇ ਜ਼ਿਲ੍ਹਿਆਂ ਵਿਚ ਅਧਿਕਾਰੀਆਂ ਨੂੰ ਛਾਪੇ ਮਾਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨੂੰ ਵੇਖਦੇ ਹੋਏ ਜਮ੍ਹਾਖੋਰਾਂ ਵਿਚ ਹਫ਼ੜਾ-ਦਫ਼ੜੀ ਮਚ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਖ਼ੁਰਾਕ ਸਪਲਾਈ ਵਿਭਾਗ ਨੂੰ ਨਾਲ ਲੈ ਕੇ ਟੀਮਾਂ ਨੂੰ ਛਾਪੇਮਾਰੀ ਲਈ ਭੇਜਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਬਲੈਕ ਕਰਨ ਵਾਲਿਆਂ ਖ਼ਿਲਾਫ਼ ਪੁਲਸ ਵਿਚ ਕੇਸ ਵੀ ਦਰਜ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ: Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ ਗੱਡੀ ਦੇ ਅੰਦਰਲਾ ਨਜ਼ਾਰਾ ਵੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਹਨ ਲਾਲ ਬੰਗਾ ਮੁੜ ਅਕਾਲੀ ਦਲ ’ਚ ਸ਼ਾਮਲ
NEXT STORY