ਮਾਜਰੀ (ਪਾਬਲਾ) : ਇੱਥੇ ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਆਹਮੋ-ਸਾਹਮਣੇ ਘਰਾਂ ’ਚ ਵੱਸਦੇ ਮੁੰਡੇ ਅਤੇ ਕੁੜੀ ਵੱਲੋਂ ਲਵ ਮੈਰਿਜ ਕਰਵਾਉਣ ਤੋਂ ਬਾਅਦ ਲੋਕਾਂ ’ਚ ਰੋਹ ਹੈ। ਇਸ ਲਈ ਉਕਤ ਜੋੜੇ ਲਈ ਪੰਚਾਇਤ ਵਲੋਂ ਸਖ਼ਤ ਫ਼ਰਮਾਨ ਜਾਰੀ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਵੀਰਵਾਰ ਨੂੰ ਗ੍ਰਾਮ ਪੰਚਾਇਤ ਨੇ ਮਾਪਿਆਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਮਤਾ ਪਾਸ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਲਈ ਬੁਰੀ ਖ਼ਬਰ, ਪੈ ਗਿਆ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
ਸਰਪੰਚ ਦਲਬੀਰ ਸਿੰਘ ਨੇ ਦੱਸਿਆ ਕਿ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਜੇਕਰ ਪਿੰਡ ਦਾ ਕੋਈ ਵੀ ਮੁੰਡਾ ਜਾਂ ਕੁੜੀ ਮਾਪਿਆਂ ਦੀ ਸਹਿਮਤੀ ਬਿਨਾਂ ਘਰੋਂ ਭੱਜ ਕੇ ਵਿਆਹ ਕਰਵਾਉਂਦੇ ਹਨ ਤਾਂ ਉਨ੍ਹਾਂ ਨੂੰ ਨੇੜਲੇ ਪਿੰਡ ’ਚ ਵੀ ਰਹਿਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਮਿਲਣਾ ਬੰਦ! ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ
ਹਰ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਮਤੇ ਖਿਲਾਫ਼ ਕੋਈ ਪਰਿਵਾਰਕ ਮੈਂਬਰ ਜਾਂ ਪਿੰਡ ਵਾਸੀ ਉਲੰਘਣਾ ਕਰਨ ਵਾਲੇ ਜੋੜੇ ਦੀ ਮਦਦ ਕਰੇਗਾ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਗ੍ਰਾਮ ਸਭਾ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀ ਗ਼ਲਤੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਪੰਚਾਇਤ ਅਨੁਸਾਰ ਮਤੇ ਦਾ ਮਕਸਦ ਅੱਗੋਂ ਹੋਰ ਅਜਿਹੀਆਂ ਘਟਨਾਵਾਂ ਨੂੰ ਰੋਕ ਕੇ ਪਿੰਡ ’ਚ ਭਾਈਚਾਰਿਕ ਸਾਂਝ ਨੂੰ ਕਾਇਮ ਰੱਖਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ, ਸੂਬੇ ਦੇ ਸਾਰੇ ਸਕੂਲਾਂ ਵਿਚ ਅੱਜ ਤੋਂ...
NEXT STORY