ਜਲੰਧਰ (ਸੁਧੀਰ)- ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਚੋਰ-ਲੁਟੇਰਿਆਂ ਅਤੇ ਦੋਸ਼ੀਆਂ ’ਤੇ ਸ਼ਿਕੰਜਾ ਕੱਸਣ ਲਈ ਸ਼ਹਿਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਮਿਸ਼ਨਰੇਟ ਪੁਲਸ ਨੇ ਤਮਾਮ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ’ਚ ਸਖ਼ਤੀ ਵਰਤਣ ਦੇ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨੂੰ ਆਪਣੇ-ਆਪਣੇ ਖੇਤਰਾਂ ’ਚ ਚੱਲ ਰਹੇ ਸਾਰੇ ਨਾਜਾਇਜ਼ ਸਪਾ ਸੈਂਟਰਾਂ ਅਤੇ ਲਾਟਰੀ ਦੀਆਂ ਦੁਕਾਨਾਂ ਨੂੰ ਸਖ਼ਤੀ ਨਾਲ ਬੰਦ ਕਰਵਾਉਣ ਦੇ ਹੁਕਮ ਜਾਰੀ ਕੀਤੇ।
ਉਨ੍ਹਾਂ ਸਾਫ਼ ਕਿਹਾ ਕਿ ਸ਼ਹਿਰ ’ਚ ਕਿਸੇ ਕੀਮਤ ’ਤੇ ਕੋਈ ਨਾਜਾਇਜ਼ ਕਾਰੋਬਾਰ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਦੇ ਜ਼ਰੀਏ ਪੁਲਸ ਅਤੇ ਪਬਲਿਕ ਨਾਲ ਤਾਲਮੇਲ ਬਣਾਈ ਰੱਖਣ ਲਈ ਹੈਲਪਲਾਈਨ ਨੰ. 75080-09125 ਜਾਰੀ ਕੀਤਾ। ਉਨ੍ਹਾਂ ਸਾਫ ਕਿਹਾ ਕਿ ਸੋਸ਼ਲ ਮੀਡੀਆ ’ਤੇ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਵਰਗੇ ਪਲੇਟਫਾਰਮਾਂ ’ਤੇ ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਦਾ ਗਲਤ ਇਸਤੇਮਾਲ ਕਰਕੇ ਕੋਈ ਗਲਤ ਪੋਸਟ ਪਾਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਵੱਲੋਂ ਜਲਦ ਹੀ ਇਕ ਕਿਊ.ਆਰ. ਕੋਡ ਸੇਵਾ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਾਂਗਰਸ ਤੇ 'ਆਪ' ਦੇ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੁਖਬੀਰ ਦੀ ਮੁਆਫ਼ੀ 'ਤੇ ਵੀ ਸੁਣੋ ਕੀ ਬੋਲੇ
ਇਸ ਨਾਲ ਹੀ ਪੁਲਸ ਅਤੇ ਪਬਲਿਕ ਨਾਲ ਆਸਾਨੀ ਨਾਲ ਤਾਲਮੇਲ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਅਤੇ ਹੋਰ ਮੁਲਾਜ਼ਮਾਂ ਨੂੰ ਸ਼ਹਿਰ ਦੇ ਸਾਰੇ ਭੀੜ-ਭਾੜ ਵਾਲੇ ਸਾਰੇ ਅੰਦਰੂਨੀ ਬਾਜ਼ਾਰਾਂ ਅਤੇ ਹੋਰ ਖ਼ੇਤਰਾਂ ’ਚ ਪੁਲਸ ਦੀ ਪੈਟਰੋਲਿੰਗ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ। ਸੀ. ਪੀ. ਸਵਪਨ ਸ਼ਰਮਾ ਨੇ ਬੀਤੇ ਦਿਨੀਂ ਕਮਿਸ਼ਨਰੇਟ ਪੁਲਸ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਐਮਰਜੈਂਸੀ ਰਿਸਪਾਂਸ ਸਿਸਟਮ (ਈ. ਆਰ. ਐੱਸ.) ਦੀਆਂ ਟੀਮਾਂ ਨੂੰ ਨੋ ਟਾਲਰੈਂਸ ਜ਼ੋਨਜ਼ ’ਚ ਸੁਚਾਰੂ ਢੰਗ ਨਾਲ ਬਣਾਏ ਰੱਖਣ ਦੇ ਨਿਰਦੇਸ਼ ਜਾਰੀ ਕੀਤੇ।
ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਨਸ਼ਾ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਸ਼ਹਿਰ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਦੇ ਯਤਨ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਪੁਲਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਅਤੇ ਪਬਲਿਕ ਦੇ ਸਹਿਯੋਗ ਨਾਲ ਹੀ ਸ਼ਹਿਰ ’ਚ ਅਪਰਾਧ ਅਤੇ ਨਸ਼ੇ ਨੂੰ ਜੜ੍ਹ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀ. ਸੀ. ਪੀ. ਲਾਅ ਐਂਡ ਆਰਡਰ ਅੰਕੁਰ ਗੁਪਤਾ, ਡੀ. ਸੀ. ਪੀ. ਸਿਟੀ ਸੰਦੀਪ ਸ਼ਰਮਾ ਸਣੇ ਕਮਿਸ਼ਨਰੇਟ ਪੁਲਸ ਦੇ ਤਮਾਮ ਅਧਿਕਾਰੀ, ਥਾਣਾ ਇੰਚਾਰਜ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ : ਦੇਸ਼ ਖਾਤਿਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੁੱਚਾ ਮੁਲਕ ਕਰਜ਼ਦਾਰ ਰਹੇਗਾ: ਭਗਵੰਤ ਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਾਅਲੀ RTPCR ਦੇਣ ਦਾ ਮਾਮਲਾ : ਹੈਲਥ ਸੈਕਟਰੀ ਨੇ ਨਹੀਂ ਕੀਤੀ ਕਾਰਵਾਈ, ਐੱਸ. ਪੀ. ਦੇ ਹੁਕਮਾਂ ’ਤੇ ਮਾਮਲਾ ਦਰਜ
NEXT STORY