ਮੋਹਾਲੀ (ਰਣਬੀਰ) : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ।
ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ, ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 28.04.2026 ਤੋਂ 10.06.2026 ਤੱਕ ਲਾਗੂ ਰਹਿਣਗੇ।
ਸੜਕ ਵਿਚਾਲੇ ਪਲਟ ਗਈ ਲੁਧਿਆਣਾ ਤੋਂ UP ਜਾਂਦੀ ਲਗਜ਼ਰੀ ਬੱਸ ! ਦਰਜਨਾਂ ਸਵਾਰੀਆਂ ਜ਼ਖ਼ਮੀ
NEXT STORY