ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਦੀ ਸੁਰੱਖਿਆ ਲਈ ਸਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਅਜਿਹੀ ਕਾਰਵਾਈ ਨਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਸਬੰਧਿਤ ਵਿਭਾਗ ਦੇ ਜ਼ਿਲ੍ਹਾ ਮੁਖੀ ਦੀ ਜਿੰਮੇਵਾਰੀ ਹੋਵੇਗੀ। ਇਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ’ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐੱਮ. ਜੀ. ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਗਿਣਤੀ ਵਾਲੀ ਅਸਲ ਪਰਚੀ ’ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਇਹ ਹੁਕਮ 31 ਅਗਸਤ ਤੱਕ ਲਾਗੂ ਰਹਿਣਗੇ।
ਪੰਜਾਬ ਕੈਬਨਿਟ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਕੀ ਬੋਲੇ ਕੁਲਦੀਪ ਸਿੰਘ ਧਾਲੀਵਾਲ
NEXT STORY