ਲੁਧਿਆਣਾ (ਹਿਤੇਸ਼) : ਬੁੱਢੇ ਨਾਲੇ ਅਤੇ ਸੀਵਰੇਜ 'ਚ ਗੋਹਾ ਪਾਉਣ ਵਾਲੇ ਡੇਅਰੀ ਮਾਲਕਾਂ 'ਤੇ ਇਕ ਅਗਸਤ ਤੋਂ ਸਖ਼ਤੀ ਵਧੇਗੀ। ਇਹ ਫ਼ੈਸਲਾ ਸੋਮਵਾਰ ਨੂੰ ਸੰਤ ਸੀਚੇਵਾਲ ਦੀ ਅਗਵਾਈ 'ਚ ਆਯੋਜਿਤ ਉੱਚ ਪੱਧਰੀ ਮੀਟਿੰਗ 'ਚ ਲਿਆ ਗਿਆ। ਇਸ ਮੀਟਿੰਗ 'ਚ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਅਤੇ ਵਿਧਾਇਕ ਭੋਲਾ ਗਰੇਵਾਲ ਵੀ ਮੌਜੂਦ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਬੁੱਢੇ ਨਾਲੇ ਅਤੇ ਸੀਵਰੇਜ 'ਚ ਗੋਹਾ ਪਾਉਣ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਮਾਨ ਸਰਕਾਰ ਨੇ ਲਿਆ ਵੱਡਾ ACTION
ਇਸ ਨਾਲ ਕਈ 100 ਕਰੋੜ ਖ਼ਰਚ ਕਰਨ ਦੇ ਬਾਵਜੂਦ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਟਾਰਗੇਟ ਪੂਰਾ ਨਾ ਹੋਣ ਨਾਲ ਈ. ਟੀ. ਪੀ. ਅਤੇ ਐੱਸ. ਟੀ. ਪੀ. ਪਲਾਂਟ ਦੇ ਸੰਚਾਲਨ 'ਚ ਦਿੱਕਤ ਆ ਰਹੀ ਹੈ। ਇਸ ਲਈ ਜ਼ਿੰਮੇਵਾਰ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਗੋਹੇ ਦੇ ਡਿਸਪੋਜ਼ਲ ਦਾ ਇੰਤਜ਼ਾਮ ਨਾ ਕਰਨ ਵਾਲੇ ਡੇਅਰੀ ਮਾਲਕਾਂ 'ਤੇ ਇਕ ਅਗਸਤ ਤੋਂ ਸਖ਼ਤੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਇਸ ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ (ਵੀਡੀਓ)
ਇਸ ਦੇ ਤਹਿਤ ਵਾਤਾਵਰਣ ਨਿਯਮਾਂ ਦੇ ਉਲੰਘਣ ਦੇ ਦੋਸ਼ 'ਚ ਵੀ ਭਾਰੀ ਜੁਰਮਾਨਾ ਲਾਇਆ ਜਾਵੇਗਾ। ਇਸ ਕਾਰਵਈ ਲਈ ਬਣਾਈ ਗਈ ਟੀਮ 'ਚ ਸਬੰਧਿਤ ਵਿਭਾਗਾਂ ਦੇ ਨਾਲ ਪੁਲਸ ਮੁਲਾਜ਼ਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ! ਸੜਕ 'ਤੇ ਲਾਸ਼ ਸੁੱਟ ਕੇ ਭੱਜ ਗਏ ਮੁੰਡੇ
NEXT STORY