ਜਲੰਧਰ (ਚੋਪੜਾ)–ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਨਿਯਮ 2000 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਮੈਰਿਜ ਪੈਲੇਸਾਂ, ਜਨਤਕ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟੇਰਟ ਵੱਲੋਂ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਸਾਰੇ ਤਰ੍ਹਾਂ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ ਅਤੇ ਜਨਤਕ ਸਥਾਨਾਂ ਆਦਿ ’ਤੇ ਲਾਊਡ ਸਪੀਕਰ ਦੀ ਵਰਤੋਂ ਕਰਨ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ ਅਤੇ ਮਨਜ਼ੂਰੀ ਤੋਂ ਬਾਅਦ ਲਾਊਡ ਸਪੀਕਰ ਦੀ ਵਰਤੋਂ ਦਾ ਸਮਾਂ ਸਵੇਰੇ 6 ਤੋਂ ਰਾਤ 10 ਵਜੇ ਤਕ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਦੇ ਇਹ ਹੁਕਮ 28 ਮਾਰਚ 2025 ਤਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਜ਼ਿਲ੍ਹਾ ਮੁਕੰਮਲ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਮੀਨੀ ਝਗੜੇ ਦੇ ਚੱਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, 8 ਨਾਮਜ਼ਦ
NEXT STORY