ਜਲੰਧਰ (ਪੁਨੀਤ)-ਪੰਜਾਬ ਵਿਚ ਹੁਣ ਜਲੰਧਰ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ 'ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ' (ਐੱਫ਼. ਐੱਸ. ਐੱਸ. ਐਕਟ) ਅਧੀਨ ਰਜਿਸਟਰਡ ਹੋਣਾ ਲਾਜ਼ਮੀ ਹੋਵੇਗਾ। ਇਸ ਮਕਸਦ ਲਈ ਇਕ ਮਹੱਤਵਪੂਰਨ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਇਹ ਵੀ ਪੜ੍ਹੋ: ਪੰਜਾਬ ਦੀਆਂ ਕੁੜੀਆਂ ਲਈ ਨਵੀਂ ਪਹਿਲ, ਲਿਆ ਗਿਆ ਵੱਡਾ ਫ਼ੈਸਲਾ
ਇਹ ਸਿਖਲਾਈ ਸੈਸ਼ਨ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਰਾਸ਼ੂ ਮਹਾਜਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਇਸ ਸੈਸ਼ਨ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਐੱਫ਼. ਐੱਸ. ਐੱਸ. ਐਕਟ ਤਹਿਤ ਰਜਿਸਟਰ ਕਰਨਾ ਜ਼ਰੂਰੀ ਹੈ ਤਾਂ ਜੋ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਸੁਰੱਖਿਅਤ, ਸਾਫ਼ ਅਤੇ ਪੌਸ਼ਟਿਕ ਭੋਜਨ ਮਿਲ ਸਕੇ।

ਫੂਡ ਵਿੰਗ ਦੇ ਅਧਿਕਾਰੀਆਂ ਨੇ ਦੋਵਾਂ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਇਸ ਨਿਯਮ ਨੂੰ ਲਾਗੂ ਕਰਨ ਵਿੱਚ ਸਹਿਯੋਗ ਕਰਨ ਅਤੇ ਆਪਣੇ-ਆਪਣੇ ਖੇਤਰਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਅਤੇ ਸਕੂਲਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਮਿਡ-ਡੇਅ ਮੀਲ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵੰਡੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ ਅਤੇ ਬੱਚਿਆਂ ਦੀ ਸਿਹਤ ਦਾ ਬਿਹਤਰ ਧਿਆਨ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਇਸ ਤੋਂ ਇਲਾਵਾ ਸਿਖਲਾਈ ਵਿੱਚ ਇਹ ਵੀ ਦੱਸਿਆ ਗਿਆ ਕਿ ਐੱਫ਼. ਐੱਸ. ਐੱਸ. ਐਕਟ ਅਧੀਨ ਕਿਹੜੀਆਂ ਚੀਜ਼ਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ। ਜਿਵੇਂ ਕਿ ਭੋਜਨ ਪਕਾਉਣ ਵਿੱਚ ਸਫਾਈ, ਸਟੋਰੇਜ ਪ੍ਰਬੰਧ, ਵਰਤੇ ਜਾ ਰਹੇ ਤੱਤਾਂ ਦੀ ਗੁਣਵੱਤਾ ਅਤੇ ਭੋਜਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨਾ ਜ਼ਰੂਰੀ ਦੱਸਿਆ ਗਿਆ। ਫੂਡ ਸੇਫਟੀ ਅਫ਼ਸਰ ਰਾਸ਼ੂ ਮਹਾਜਨ ਨੇ ਕਿਹਾ ਕਿ ਇਹ ਰਜਿਸਟ੍ਰੇਸ਼ਨ ਨਾ ਸਿਰਫ਼ ਇਕ ਕਾਨੂੰਨੀ ਪ੍ਰਕਿਰਿਆ ਹੈ, ਸਗੋਂ ਇਹ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਨਾਲ ਜੁੜਿਆ ਇਕ ਮਹੱਤਵਪੂਰਨ ਕਦਮ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਸਥਾ ਇਸ ਨਿਯਮ ਦੀ ਅਣਦੇਖੀ ਕਰਦੀ ਹੈ, ਤਾਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਕਦਮ ਨੂੰ ਬੱਚਿਆਂ ਦੇ ਭਵਿੱਖ ਅਤੇ ਸਿਹਤ ਦੀ ਰੱਖਿਆ ਵੱਲ ਇੱਕ ਮਹੱਤਵਪੂਰਨ ਯਤਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 3 ਪੰਚਾਇਤ ਸਕੱਤਰਾਂ 'ਤੇ ਡਿੱਗੀ ਗਾਜ, ਹੋਈ ਗਈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਸਕਾਰਪੀਓ ਗੱਡੀ 'ਚ ਸਵਾਰ 8 ਜਣਿਆਂ ਨਾਲ ਵਾਪਰ ਗਿਆ ਵੱਡਾ ਹਾਦਸਾ
NEXT STORY