ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇੱਥੇ ਪੁਲਸ ਅਧਿਕਾਰੀਆਂ ਨਾਲ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਲਾਅ ਐਂਡ ਆਰਡਰ ਨੂੰ ਰਿਵਿਊ ਕੀਤਾ ਅਤੇ ਨਸ਼ਿਆਂ, ਡਰੱਗਜ਼, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ ਕਿ ਪੁਲਸ ਵਿਭਾਗ 'ਚ ਸਿਰਜੀਆਂ ਗਈਆਂ 10 ਹਜ਼ਾਰ ਪੋਸਟਾਂ ਨੂੰ ਭਰਨ ਦੀ ਪ੍ਰਕਿਰਿਆ ਬੜੀ ਜਲਦੀ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਾਖੜਾ ’ਚ ਵਾਹਨ ਡਿੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਡੀ. ਜੀ. ਪੀ. ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਫੀਲਡ 'ਚ ਜ਼ਿਆਦਾ ਸਮਾਂ ਰਹਿਣ, ਥਾਣਿਆਂ ਦੀ ਅਚਨਚੇਤ ਚੈਕਿੰਗ ਅਤੇ ਲੋਕਾਂ ਨਾਲ ਪਬਲਿਕ ਮੀਟਿੰਗ ਕਰਨ ਦੇ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੁਲਸ ਦਾ ਮੁੱਖ ਕੰਮ ਇਨਸਾਫ਼ ਦੇਣਾ ਹੈ। ਉਨ੍ਹਾਂ ਕੋਲ ਸ਼ਿਕਾਇਤਾਂ ਵੀ ਆਈਆਂ ਸਨ ਕਿ ਕਈ ਜ਼ਿਲ੍ਹਿਆਂ 'ਚ ਝੂਠੇ ਪਰਚਿਆਂ ਦੇ ਮਾਮਲੇ ਆਏ ਹਨ, ਜਿਨ੍ਹਾਂ ਦੀ ਨਿਰਪੱਖ ਤੌਰ 'ਤੇ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਐੱਮ. ਐੱਲ. ਆਰਜ਼ ਮੈਰਿਟ 'ਤੇ ਬਣਾਈਆਂ ਜਾਣ। ਮੁੱਖ ਮੰਤਰੀ ਨੇ ਪ੍ਰੋਫੈਸ਼ਨਲ ਤਰੀਕੇ ਨਾਲ ਪੁਲੀਸਿੰਗ ਕਰਨ 'ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ : 9 ਤਾਰੀਖ਼ ਨੂੰ ਕਾਂਸ਼ੀ ਜਾਣ ਵਾਲੀ ਬੇਗਮਪੁਰਾ ਐਕਸਪ੍ਰੈੱਸ ਬਾਰੇ ਅਹਿਮ ਖ਼ਬਰ, ਸੰਗਤਾਂ ਦੇਣ ਧਿਆਨ
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਸ ਦੀ ਫਲੀਟ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤਹਿਤ ਸਾਰੇ ਐੱਚ. ਐੱਸ. ਓਜ਼. ਨੂੰ ਨਵੀਆਂ ਗੱਡੀਆਂ ਦਿੱਤੀਆਂ ਗਈਆਂ ਹਨ। ਡੀ. ਜੀ. ਪੀ. ਨੇ ਦੱਸਿਆ ਕਿ ਪੰਜਾਬ 'ਚ ਖ਼ਤਰਨਾਕ ਕੈਦੀਆਂ ਨੂੰ ਰੱਖਣ ਲਈ ਇਕ ਮਾਡਰਨ ਜੇਲ੍ਹ ਬਣਾਈ ਜਾਵੇਗੀ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਤਿਸ਼ੀ 'ਤੇ ਹੋਈ FIR, ਭਗਵੰਤ ਮਾਨ ਨੇ ਚੁੱਕੇ ਤਿੱਖੇ ਸਵਾਲ
NEXT STORY