ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਦੇ ਮਾਹੌਲ ਵਿਚਾਲੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਟਵੀਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਧਮਾਕਿਆਂ ਵਿਚਾਲੇ ਕਪੂਰਥਲਾ ਦੇ ਲੋਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, DC ਨੇ ਕੀਤੀ ਅਪੀਲ
ਉਨ੍ਹਾਂ ਕਿਹਾ ਕਿ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕਿਸੇ ਵਿਦਿਆਰਥੀ ਨੂੰ ਕੈਂਪਸ ਛੱਡਣ 'ਚ ਪਰੇਸ਼ਾਨੀ ਆਉਂਦੀ ਹੈ ਜਾਂ ਉਸ ਦੀ ਕੈਂਪਸ ਛੱਡਣ ਦੀ ਇੱਛਾ ਨਹੀਂ ਹੈ ਤਾਂ ਉਸ ਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸੰਸਥਾਵਾਂ ਨੂੰ ਕੈਂਪਸ 'ਚ ਰਹਿਣ ਵਾਲੇ ਵਿਦਿਆਰਥੀਆਂ ਦੇ ਖਾਣ-ਪੀਣ ਅਤੇ ਰਹਿਣ ਦਾ ਪ੍ਰਬੰਧ ਕਰਨਾ ਪਵੇਗਾ।
ਇਹ ਵੀ ਪੜ੍ਹੋ : ਪਠਾਨਕੋਟ ਏਅਰਬੇਸ ਨੇੜਿਓਂ ਮਿਲੀ 12 ਫੁੱਟ ਦੀ ਮਿਜ਼ਾਈਲ! ਬੰਦ ਕਰਾਈਆਂ ਜਾ ਰਹੀਆਂ ਦੁਕਾਨਾਂ (ਵੀਡੀਓ)
ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਕਾਰਨ ਵਿਦਿਆਰਥੀਆਂ ਨੂੰ ਰੁਕਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਘਰ ਵਾਪਸ ਜਾਣ ਵਾਲੇ ਵਿਦਿਆਰਥੀਆਂ ਤੋਂ ਕਿਸੇ ਤਰ੍ਹਾਂ ਦਾ ਕੋਈ ਜੁਰਮਾਨਾ ਨਹੀਂ ਲਿਆ ਜਾਵੇ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਹਰ ਕਾਲਜ ਅਤੇ ਯੂਨੀਵਰਸਿਟੀ ਨੂੰ ਯਕੀਨੀ ਕਰਨੀ ਪਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਗਰਾਊਂਡ ਜ਼ੀਰੋ 'ਤੇ ਪਹੁੰਚਿਆ 'ਜਗ ਬਾਣੀ' ਦਾ ਪੱਤਰਕਾਰ, ਵੇਖੋ ਡਿੱਗੇ ਡਰੋਨ ਦੀਆਂ ਤਸਵੀਰਾਂ! (ਵੀਡੀਓ)
NEXT STORY