ਨਵਾਂਸ਼ਹਿਰ (ਤ੍ਰਿਪਾਠੀ)-ਹੋਟਲਾਂ, ਘਰਾਂ, ਰੈਸਟੋਰੈਂਟਾਂ ਵਿਚ ਨੌਕਰ ਰੱਖਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਮਿਊਂਸੀਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਅਪਣੇ ਘਰ, ਹੋਟਲ, ਰੈਸਟੋਰੈਂਟ 'ਚ ਕਿਰਾਏਦਾਰ, ਨੌਕਰ, ਪੇਇੰਗ ਗੈਸਟ-ਨੇਪਾਲੀ ਲਾਂਗਰੀ ਰੱਖਣ ਸਬੰਧੀ ਸੂਚਨਾ ਤਾਂ ਉਹ ਉਸ ਦੀ ਸੂਚਨਾ ਜ਼ਿਲ੍ਹਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਪੋਰਟਲ (ਈ-ਮੇਲ) 'ਤੇ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- ਸੜਕਾਂ 'ਤੇ ਨਹੀਂ ਦੌੜਨਗੀਆਂ ਸਰਕਾਰੀ ਬੱਸਾਂ, ਪੰਜਾਬ ਬੰਦ ਦੀ ਕਾਲ ਦਰਮਿਆਨ ਹੋ ਗਿਆ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ’ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ। ਉਨ੍ਹਾਂ ਕਿਹਾ ਕਿ ਮਕਾਨ ਮਾਲਕਾਂ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਅਤੇ ਅਪਰਾਧਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ’ਤੇ ਹੁਡ਼ਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ ਪਰ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਸ ਕੋਲ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ। ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 24 ਫਰਵਰੀ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ-ਪੰਜਾਬ ਬੰਦ ਦੀ ਕਾਲ ਵਿਚਾਲੇ ਕਿਸਾਨਾਂ ਦਾ ਇਕ ਹੋਰ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਬੰਦ ਦੌਰਾਨ ਖੁੱਲ੍ਹੇ ਰਹਿਣਗੇ ਪੈਟਰੋਲ ਪੰਪ! ਹੋ ਗਿਆ ਨਵਾਂ ਐਲਾਨ
NEXT STORY