ਲੁਧਿਆਣਾ (ਵਿੱਕੀ) : ਡਾਇਰੈਕਟੋਰੇਟ ਆਫ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਨੇ ਈ-ਪੰਜਾਬ ਸਕੂਲ ਪੋਰਟਲ ’ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਪੱਤਰ ’ਚ ਜ਼ਿਕਰ ਕੀਤਾ ਗਿਆ ਹੈ ਕਿ ਬਹੁਤ ਸਾਰੇ ਸਕੂਲ ਮੁਖੀਆਂ/ਡੀ. ਡੀ. ਓਜ਼ ਵਲੋਂ ਪੋਰਟਲ ’ਤੇ ਪ੍ਰਵਾਨਿਤ, ਭਰੀਆਂ ਅਤੇ ਖ਼ਾਲੀ ਅਸਾਮੀਆਂ ਦਾ ਡਾਟਾ ਸਮੇਂ ਸਿਰ ਅਪਡੇਟ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੈੱਡਕੁਆਰਟਰ ਪੱਧਰ ’ਤੇ ਸਹੀ ਡਾਟੇ ਦੀ ਘਾਟ ਕਾਰਨ ਸਮੱਸਿਆਵਾਂ ਪੈਦਾ ਹੁੰਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ
ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 14 ਜਨਵਰੀ ਤੱਕ ਈ-ਪੰਜਾਬ ਸਕੂਲ ਪੋਰਟਲ ’ਤੇ ਵਿਦਿਆਰਥੀਆਂ ਦਾ ਡਾਟਾ ਅਪਡੇਟ ਕਰਨ ਅਤੇ ਇਸ ਦਾ ਸਰਟੀਫਿਕੇਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਲਾਜ਼ਮੀ ਤੌਰ ’ਤੇ ਭੇਜਣ।
ਇਹ ਵੀ ਪੜ੍ਹੋ : ਚੀਨੀ ਵਾਇਰਸ ਕਾਰਨ ਪੂਰਾ ਪੰਜਾਬ Alert 'ਤੇ, ਆਏ ਨਵੇਂ Orders, ਬੇਹੱਦ ਸਾਵਧਾਨ ਰਹਿਣ ਦੀ ਲੋੜ
ਇਸ ਸਬੰਧੀ ਡੀ. ਐੱਸ. ਈ. ਨੇ ਹੁਕਮ ਦਿੱਤੇ ਹਨ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਈ-ਪੰਜਾਬ ਪੋਰਟਲ ’ਤੇ ਸਾਰੇ ਸਕੂਲਾਂ ਦਾ ਡਾਟਾ ਅਪਡੇਟ ਕੀਤਾ ਜਾਵੇ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਬੰਧਿਤ ਸਰਟੀਫਿਕੇਟ 15 ਜਨਵਰੀ ਤੱਕ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਅੱਜ
NEXT STORY