ਸੰਗਰੂਰ (ਸਿੰਗਲਾ) : ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐੱਨ. ਐੱਸ. ਐੱਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ 'ਚ ਕਿਹਾ ਗਿਆ ਹੈ ਕਿ ਕਿਸੇ ਅਣਜਾਣ ਵਿਅਕਤੀ ਨੂੰ ਜਿਸ ਦੀ ਪਛਾਣ ਕੈਫੇ ਦੇ ਮਾਲਕ ਵੱਲੋਂ ਨਹੀਂ ਕੀਤੀ ਗਈ, ਸਾਈਬਰ ਕੈਫੇ ਦੀ ਵਰਤੋਂ ਕਰਨ ’ਤੇ ਰੋਕ ਲਾਈ ਜਾਵੇ। ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ।
ਇਹ ਵੀ ਪੜ੍ਹੋ : ਸਕੂਲਾਂ ਨੂੰ ਜਾਰੀ ਹੋ ਗਈ Last Warning, ਹੋਣ ਜਾ ਰਹੀ ਵੱਡੀ ਕਾਰਵਾਈ
ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸ ਦੇ ਪਛਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ, ਕ੍ਰੈਡਿਟ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ 'ਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਂ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿਚ ਹਸਤਾਖ਼ਰ ਕਰੇਗਾ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ 'ਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲੱਗਦੀ ਹੈ ਤਾਂ ਉਹ ਸਬੰਧਿਤ ਥਾਣੇ ਨੂੰ ਸੂਚਿਤ ਕਰੇਗਾ। ਹੁਕਮਾਂ 'ਚ ਕਿਹਾ ਗਿਆ ਹੈ ਕਿ ਸੰਗਰੂਰ ਜ਼ਿਲ੍ਹੇ 'ਚ ਬਹੁਤ ਸਾਰੀਆਂ ਦੁਕਾਨਾਂ ਅਤੇ ਕਮਰਸ਼ੀਅਲ ਸਥਾਨ ਹੋਂਦ 'ਚ ਆ ਰਹੇ ਹਨ, ਜੋ ਕਿ ਸਾਈਬਰ ਕੈਫ਼ੇ ਦੇ ਤੌਰ ’ਤੇ ਜਾਣੇ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਣ ਬਾਰੇ ਅਹਿਮ ਖ਼ਬਰ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਸਹਿਤ ਹੋਰ ਸੁਵਿਧਾਵਾਂ ਦੀ ਵਰਤੋਂ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ ਅਤੇ ਕੁਝ ਗੈਰ-ਸਮਾਜਿਕ ਤੱਤ, ਅੱਤਵਾਦੀ ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ/ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿਚ ਡਰ ਪੈਦਾ ਕਰਨ, ਆਮ ਜਨਤਾ, ਵੀ. ਆਈ. ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਇਸ ਲਈ ਮਨੁੱਖੀ ਜ਼ਿੰਦਗੀਆਂ ਨੂੰ ਖ਼ਤਰਿਆਂ ਤੋਂ ਅਤੇ ਕਿਸੇ ਵੀ ਅਜਿਹੀ ਸਥਿਤੀ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 24 ਫਰਵਰੀ 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਿਖੇ ਖ਼ੂਹ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਮੰਗੇਤਰ ਨੇ ਖੋਲ੍ਹਿਆ ਵੱਡਾ ਰਾਜ਼
NEXT STORY