ਲੁਧਿਆਣਾ (ਰਾਜ) : ਆਗਾਮੀ ਲੋਕ ਸਭਾ ਚੋਣਾਂ ਕਾਰਨ ਸਿਆਸੀ ਗਲਿਆਰਿਆਂ ’ਚ ਹਲਚਲ ਸ਼ੁਰੂ ਹੋ ਗਈ ਹੈ। ਕੋਡ ਆਫ ਕੰਡਕਟ ਲੱਗਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਪੁਲਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ, ਜਿਸ ਦੇ ਤਹਿਤ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸ਼ਹਿਰ ਦੇ ਸਾਰੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਰੱਖੀ।
ਇਹ ਵੀ ਪੜ੍ਹੋ : CM ਮਾਨ ਦੇ ਘਰ ਅੱਜ ਗੂੰਜ ਸਕਦੀਆਂ ਨੇ ਕਿਲਕਾਰੀਆਂ, ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ 'ਚ ਦਾਖ਼ਲ
ਬੀਤੀ ਸ਼ਾਮ ਨੂੰ ਪੁਲਸ ਲਾਈਨ ’ਚ ਮੀਟਿੰਗ ਕੀਤੀ ਗਈ, ਜਿਸ ਵਿਚ ਜੇ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ, ਡੀ. ਸੀ. ਪੀ., ਏ. ਡੀ. ਸੀ. ਪੀ., ਏ. ਸੀ. ਪੀ. ਰੈਂਕ ਦੇ ਸਾਰੇ ਅਧਿਕਾਰੀਆਂ ਦੇ ਨਾਲ-ਨਾਲ ਸਾਰੇ ਥਾਣਿਆਂ ਦੇ ਐੱਸ. ਐੱਚ. ਓ. ਅਤੇ ਚੌਂਕੀ ਇੰਚਾਰਜ ਸ਼ਾਮਲ ਰਹੇ। ਮੀਟਿੰਗ ਦੌਰਾਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ’ਚ ਕਿਸੇ ਤਰ੍ਹਾਂ ਦੀ ਕੋਈ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੱਕ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਬੰਦ, ਜਾਰੀ ਹੋ ਗਏ ਸਖ਼ਤ ਹੁਕਮ
ਜੇਕਰ ਸ਼ਹਿਰ ’ਚ ਕਿਸੇ ਤਰ੍ਹਾਂ ਦੀ ਕੋਈ ਅਣਹੋਣੀ ਘਟਨਾ ਵਾਪਰਦੀ ਹੈ ਤਾਂ ਉਸ ਇਲਾਕੇ ਦਾ ਏ. ਸੀ. ਪੀ. ਅਤੇ ਐੱਸ. ਐੱਚ. ਓ. ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਸੀ. ਪੀ. ਨੇ ਕਿਹਾ ਕਿ ਜੇਕਰ ਥਾਣੇ ’ਚ ਕੋਈ ਫਰਿਆਦੀ ਆਪਣੀ ਫਰਿਆਦ ਜਾਂ ਸ਼ਿਕਾਇਤ ਲੈ ਕੇ ਆਉਂਦਾ ਹੈ ਤਾਂ ਉਸ ਨਾਲ ਸਹੀ ਤਰੀਕੇ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਦੀ ਸਮੱਸਿਆ ਸੁਣ ਕੇ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਜਨਤਾ ਦੀ ਸੁਰੱਖਿਆ ਲਈ ਪੁਲਸ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਭਗਵੰਤ ਮਾਨ ਘਰ ਗੂੰਜੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਕੌਰ ਬਣੇ ਮਾਂ
NEXT STORY