ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਸਰੀਨ ਨੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ, ਜੋ 2 ਮਹੀਨੇ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਨਤਕ ਹਿੱਤ ’ਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵ੍ਹੀਕਲ ਚਲਾਉਣ ਅਤੇ ਮੂੰਹ ਢੱਕ ਕੇ ਪੈਦਲ ਚੱਲਣ ’ਤੇ ਅਤੇ ਵਿਆਹ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ’ਤੇ, ਰਾਹ ’ਤੇ, ਸੜਕ ਜਾਂ ਚੌਂਕ ’ਤੇ ਬਿਨਾਂ ਸਬੰਧਿਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਾਉਣ ’ਤੇ ਅਤੇ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਾਉਣ ਦੀ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜ਼ਮੀਨ/ਲਿੰਕ ਸੜਕਾਂ ਦੇ ਨਾਲ ਲੱਗਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਨਾ ਕਰੇ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਇਸ ਦੇ ਨਾਲ ਹੀ ਉਨ੍ਹਾਂ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਪਾਬੰਦੀ ਲਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਨਤਕ ਥਾਵਾਂ ’ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜ਼ਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ’ਚ ਵਿਘਨ ਪਾਉਣ ਅਤੇ ਜਨਤਕ ਥਾਵਾਂ ’ਤੇ ਮੀਟਿੰਗ ਕਰਨਾ ਆਦਿ ’ਤੇ ਪਾਬੰਦੀ ਲਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਸਹਿਰਾ ਦੇਖ ਕੇ ਆ ਰਹੇ ਪਰਿਵਾਰ ਨੂੰ ਕਾਲ ਨੇ ਪਾਇਆ ਘੇਰਾ, ਪਤੀ ਦੀ ਦਰਦਨਾਕ ਮੌਤ
NEXT STORY