ਜਲਾਲਾਬਾਦ (ਆਦਰਸ਼, ਜਤਿੰਦਰ) : ਜ਼ਿਲ੍ਹਾ ਮੈਜਿਸਟ੍ਰੇਟ, ਫਾਜ਼ਿਲਕਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 (ਪੁਰਾਈ 3RP3, 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਸਵੇਰੇ 08:00 ਵਜੇ ਤੱਕ ਕੰਬਾਇਨ ਰਾਹੀਂ ਕਣਕ ਦੀ ਕਟਾਈ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਮਈ 2026 ਤੱਕ ਲਾਗੂ ਰਹਿਣਗੇ। ਹੁਕਮ ਮੁਤਾਬਕ ਕਣਕ ਦੀ ਫ਼ਸਲ ਦੀ ਕਟਾਈ ਆਮ ਤੌਰ 'ਤੇ ਕਿਸਾਨਾਂ ਵੱਲੋਂ ਕੰਬਾਈਨਾ ਨਾਲ ਕਰਵਾਈ ਜਾਦੀ ਹੈ। ਕਣਕ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਈਨਾਂ ਚਲਾਈਆ ਜਾਂਦੀਆਂ ਹਨ।
ਇਹ ਕੰਬਾਈਨਾਂ ਰਾਤ ਵੇਲੇ ਹਰੀ ਕਣਕ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀ ਹੁੰਦੀ, ਨੂੰ ਵੀ ਕੱਟ ਦਿੰਦੀਆਂ ਹਨ। ਇਸ ਨਾਲ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਕੰਬਾਈਨ ਸੜਕ ਰਾਹੀਂ ਖੇਤਾਂ 'ਚ ਜਾਂਦੀਆਂ ਹਨ, ਜਿਸ ਕਰਕੇ ਆਮ ਤੌਰ 'ਤੇ ਟ੍ਰੈਫਿਕ 'ਚ ਵਿਘਨ ਪੈਂਦਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨ੍ਹੇਰਾ ਹੋਣ ਕਾਰਨ ਕੰਬਾਈਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਦੀ ਫ਼ਸਲ ਸੁੱਕੀ ਨਹੀ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨੀਲਾਮੀ 'ਚ ਦੇਰੀ ਹੋ ਜਾਂਦੀ ਹੈ, ਜਿਸ ਕਰਕੇ ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ 'ਚ ਖੱਜਲ-ਖੁਆਰ ਹੋਣਾ ਪੈਦਾ ਹੈ। ਇਸ ਲਈ ਆਮ ਪਬਲਿਕ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਈਨ ਚਲਾਉਣ 'ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।
ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
NEXT STORY