ਫਰੀਦਕੋਟ/ਜੈਤੋ (ਜਿੰਦਲ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ. ਏ. ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ।
ਗੈਰ-ਰਜਿਸਟਰਡ ਐਂਬੂਲੈਂਸਾਂ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜ਼ਿਲ੍ਹਾ ਫਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋਕਿ ਰਜਿਸਟਰਡ ਨਹੀਂ ਹਨ, ਉਸ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ 'ਤੇ ਚਲ ਰਹੀਆਂ ਹਨ ਅਤੇ ਇਹ ਬਤੌਰ ਐਂਬੂਲੈਂਸ ਰਜਿਸਟਡ ਵੀ ਨਹੀਂ ਹਨ। ਇਨ੍ਹਾਂ ਵਿੱਚ ਕਈ ਐਂਬੂਲੈਂਸਾਂ ਵਿੱਚ ਮਰੀਜ਼ਾਂ ਲਈ ਮੁੱਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ, ਸਿਰਫ਼ ਉਨ੍ਹਾਂ ਵੱਲੋਂ ਫੱਟੇ ਲਗਾ ਕੇ ਮਰੀਜ਼ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ਼ ਦੀ ਜ਼ਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵੱਲੋਂ ਗਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕਰਕੇ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਹੈ ਅਤੇ ਜੋ ਐਂਬੂਲੈਂਸਾਂ ਰਜਿਸਟਡ ਹਨ, ਉਨ੍ਹਾਂ ਵਿੱਚ ਵੀ ਰੋਸ ਪਾਇਆ ਜਾਂਦਾ ਹੈ ਅਤੇ ਝਗੜਾ ਹੋਣ ਦੇ ਅਸਾਰ ਵੱਧ ਸਕਦੇ ਹਨ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਗੈਰ ਰਜਿਸਟਰਡ ਐਂਬੂਲੈਂਸਾਂ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ 18 ਜੂਨ 2025 ਤੱਕ ਲਾਗੂ ਰਹੇਗੀ।
ਇਹ ਵੀ ਪੜ੍ਹੋ: Punjab: ਦੋਸਤਾਂ ਨਾਲ ਨਦੀ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰੀ ਅਣਹੋਣੀ

ਹੁੱਕਾ ਬਾਰ ਪੀਣ ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ਅੰਦਰ ਕਿਸੇ ਵੀ ਦੁਕਾਨ,ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿੱਚ ਹੁੱਕਾ ਪੀਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 18 ਜੂਨ 2025 ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ...
ਅਸਲਾ ਡੱਬ ਵਿੱਚ ਛੁਪਾ ਕੇ ਚੱਲਣ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ‘ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਜੁਡੀਸ਼ੀਅਲ ਕੰਪਲੈਕਸ ਦੇ ਦਫ਼ਤਰਾਂ ਦੀ ਬਾਉਂਡਰੀ ਦੇ ਅੰਦਰ ਅਤੇ ਜਨਤਕ ਥਾਵਾਂ ਜਿਵੇਂ ਕਿ ਮੈਰਿਜ ਪੈਲੇਸ, ਹੋਟਲ ਸਰਾਂ, ਢਾਬਿਆਂ, ਹਸਪਤਾਲਾਂ ਆਦਿ ਅਤੇ ਭੀੜ ਵਾਲੇ ਇਲਾਕਿਆਂ, ਧਾਰਮਿਕ ਸਥਾਨਾਂ ਅਤੇ ਮੇਲਿਆਂ ਆਦਿ ਵਿਖੇ ਲਾਇਸੈਂਸੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਸ ਦੇ ਨਾਲ ਹੀ ਪੂਰੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਅਸਲਾ ਲਾਇਸੈਂਸ ਹੋਲਡਰ ਵੱਲੋਂ ਅਸਲਾ ਡੱਬ ਵਿੱਚ ਛੁਪਾ ਕੇ ਚੱਲਣ ਤੇ ਵੀ ਪਾਬੰਦੀ ਲਗਾਈ ਹੈ। ਕੋਈ ਵੀ ਅਸਲਾ ਲਾਇਸੈਂਸ ਹੋਲਡਰ ਜੇਕਰ ਅਸਲਾ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਅਸਲਾ ਬੈਲਟ ਲਗਾ ਕੇ ਕਵਰ ਵਿਚ ਹੋਣਾ ਚਾਹੀਦਾ ਹੈ ਅਤੇ ਨਜ਼ਰ ਆਉਣਾ ਚਾਹੀਦਾ ਹੈ, ਤਾਂਕਿ ਛੁਪਾ ਕੇ ਬਿਨਾ ਲਾਇਸੈਂਸ ਅਸਲਾ ਰੱਖਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨੰਗੀਆਂ ਤਲਵਾਰਾਂ, ਬਰਸ਼ੇ ਅਤੇ ਕਿਸੇ ਵੀ ਤਰਾਂ ਦੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ 'ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ 18 ਜੂਨ 2025 ਤੱਕ ਲਾਗੂ ਰਹੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਤਹਿਸੀਲਾਂ ਵਾਲੇ ਦੇਣ ਧਿਆਨ, ਨਵੇਂ ਹੁਕਮ, 31 ਮਈ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਲ੍ਹੇ ਦੀਆਂ ਮੰਡੀਆਂ 'ਚ 812693 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
NEXT STORY