ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦਮਨਜੀਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਗਏ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸਦੇ ਨਾਲ ਹੀ ਉਨ੍ਹਾ ਨੇ ਸ਼ਡਿਊਲ ਐੱਚ, ਐੱਚ-1 ਅਤੇ ਐਕਸ ਦਵਾਈਆ ਵੇਚਣ ਵਾਲੀਆਂ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ 'ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਸੰਸਦ ਮੈਂਬਰ ਵਿਕਰਮ ਸਾਹਨੀ ਨੇ ਕੇਂਦਰ ਕੋਲ ਚੁੱਕਿਆ ਸ੍ਰੀ ਦਰਬਾਰ ਸਾਹਿਬ ਦਾ ਮਾਮਲਾ, ਕੀਤੀ ਵੱਡੀ ਮੰਗ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਪਾਸ ਕੀਤੇ ਹੁਕਮ ਦੀ ਰੌਸ਼ਨੀ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ 'ਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖ਼ੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਡਿੱਗਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਪੂਰੀ List
ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਿਤ ਜ਼ਿਲ੍ਹਾ ਕੁਲੈਕਟਰ, ਬੀ. ਡੀ. ਪੀ. ਓ., ਸਬੰਧਿਤ ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਂਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਊਜ਼ੀਲੈਂਡ ਪੁੱਜੇ ਪ੍ਰਤਾਪ ਬਾਜਵਾ, ਪੰਜਾਬੀ NRIs ਨਾਲ ਕੀਤੀ ਮੁਲਾਕਾਤ, ਖੁਸ਼ਹਾਲ ਪੰਜਾਬ ਬਾਰੇ ਖੁੱਲ੍ਹ ਕੇ ਕੀਤੀ ਚਰਚਾ
NEXT STORY